
ਲਾਵਾਂ, ਅਧੂਰਾ ਪਿਆਰ ਵਰਗੇ ਸੁਪਰ ਹਿੱਟ ਗੀਤ ਦੇਣ ਵਾਲੇ ਗਾਇਕ ਅਰਮਾਨ ਬੇਦਿਲ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ। ਫ਼ਿਲਹਾਲ ਗਾਣੇ ਦਾ ਟੀਜ਼ਰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ। ਉਹ ‘ਰੱਬਾ ਵੇ’ ਟਾਈਟਲ ਹੇਠ ਸੈਡ ਸੌਂਗ ਲੈ ਕੇ ਆ ਰਹੇ ਨੇ।

ਹੋਰ ਪੜ੍ਹੋ : ਸਰਦਾਰ ਸੋਹੀ ਨੇ ਆਪਣੇ ਭਰਾ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪਿੰਡ ਵਾਲੀ ਮੋਟਰ ‘ਤੇ ਕੁਦਰਤ ਦੇ ਰੰਗਾਂ ਦਾ ਅਨੰਦ ਲੈਂਦੇ ਆਏ ਨਜ਼ਰ

ਜੇ ਗੱਲ ਕਰੀਏ ਗਾਣੇ ਦੇ ਬੋਲ ਦਿਲਵਾਲਾ ਨੇ ਲਿਖੇ ਨੇ ਤੇ ਮਿਊਜ਼ਿਕ ਗੌਰਵ ਦੇਵ ਤੇ ਕਾਰਤਿਕ ਦੇਵ ਨੇ ਦਿੱਤਾ ਹੈ। ਗਾਣੇ ਦਾ ਵੀਡੀਓ ਅਮਨਿੰਦਰ ਸਿੰਘ ਨੇ ਤਿਆਰ ਕੀਤਾ ਹੈ। ਗਾਣੇ ਦੇ ਟੀਜ਼ਰ ‘ਚ ਅਰਮਾਨ ਬੇਦਿਲ ਤੇ ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਦੀ ਅਦਾਕਾਰੀ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ । ਟੀਜ਼ਰ ਨੂੰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਅਰਮਾਨ ਬੇਦਿਲ ਇਸ ਤੋਂ ਪਹਿਲਾਂ ਵੀ ਲਾਵਾਂ, ਅਧੂਰਾ ਪਿਆਰ, ਚੁੰਨੀ, ਰੋਜ਼ ਡੇ, ਮੈਂ ਵਿਚਾਰਾ, ਲਵ ਯੂ, ਨੱਚਣੇ ਨੂੰ ਜੀਅ ਕਰਦਾ ਵਰਗੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਬਹੁਤ ਜਲਦ ਅਦਾਕਾਰੀ ਦੇ ਖੇਤਰ ‘ਚ ਕੰਮ ਕਰਦੇ ਹੋਏ ਦਿਖਾਈ ਦੇਣਗੇ । ਉਹ ਪਿੰਡ ਸੁਰੰਗਪੁਰੀਆ ਟਾਈਟਲ ਹੇਠ ਆਉਣ ਵਾਲੀ ਫ਼ਿਲਮ ‘ਚ ਅਦਾਕਾਰੀ ਕਰਨਗੇ ।