ਅਰਪਿਤਾ ਖ਼ਾਨ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ

written by Shaminder | May 11, 2021

ਸਲਮਾਨ ਖਾਨ ਦੀ ਭੈਣ ਅਰਪਿਤਾ ਖ਼ਾਨ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਕੁਝ ਦਿਨ ਪਹਿਲਾਂ ਉਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ । ਪਰ ਉਹ ਹੁਣ ਤੰਦਰੁਸਤ ਹੈ, ਜਿਸ ਦੀ ਜਾਣਕਾਰੀ ਅਰਪਿਤਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।

Salman Khan Image From Salman Khan's Instagram
ਹੋਰ ਪੜ੍ਹੋ : ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਹੋਏ ਗੁੱਥਮ ਗੁੱਥੀ, ਵੀਡੀਓ ਵਾਇਰਲ 
arpita khan Image From Arpita khan's Instagram
ਅਰਪਿਤਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ‘ਮੈਂ ਅਪ੍ਰੈਲ 2021 ਦੇ ਮਹੀਨੇ ਦੀ ਸ਼ੁਰੂਆਤ ‘ਚ ਕੋਰੋਨਾ ਪਾਜ਼ੀਟਿਵ ਹੋ ਗਈ ਸੀ, ਹਾਲਾਂਕਿ ਮੇਰੇ ਅੰਦਰ ਕੋਰੋਨਾ ਦੇ ਕੋਈ ਲੱਛਣ ਨਹੀਂ ਸਨ। ਮੈਂ ਸਭ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਹੀ ਤਰੀਕੇ ਨਾਲ ਕੀਤਾ ਹੈ ਅਤੇ ਭਗਵਾਨ ਦਾ ਸ਼ੁਕਰ ਹੈ ਕਿ ਮੈਂ ਪੂਰੀ ਤਰ੍ਹਾਂ ਠੀਕ ਹਾਂ ਅਤੇ ਵਧੀਆ ਮਹਿਸੂਸ ਕਰ ਰਹੀ ਹਾਂ’।
ਇਸ ਤੋਂ ਇਲਾਵਾ ਉਸ ਦੀ ਭੈਣ ਅਲਵੀਰਾ ਖਾਨ ਵੀ ਕੋਰੋਨਾ ਪਾਜ਼ੀਟਿਵ ਹੋ ਗਈ ਸੀ ।ਅਰਪਿਤਾ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟਸ ਕਰਕੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ ਜਾ ਰਹੀ ਹੈ ।  

0 Comments
0

You may also like