ਅੰਮ੍ਰਿਤ ਮਾਨ ਦੇ ਨਵੇਂ ਗੀਤ ‘ਅਸੀਂ ਓਹ ਹੀ ਹੁੰਨੇ ਆਂ’ ਦਾ ਟੀਜ਼ਰ ਹੋਇਆ ਰਿਲੀਜ਼

written by Rupinder Kaler | July 29, 2020

ਗਾਇਕ ਅੰਮ੍ਰਿਤ ਮਾਨ ਦੇ ਨਵੇਂ ਗਾਣੇ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ । ਅੰਮ੍ਰਿਤ ਮਾਨ ਨੇ ਆਪਣੇ ਗਾਣੇ ਦੇ ਟੀਜ਼ਰ ਦੀ ਵੀਡੀਓ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ । ‘ਅਸੀਂ ਓਹ ਹੀ ਹੁੰਨੇ ਆਂ’ ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗੀਤ ਦਾ ਟੀਜ਼ਰ ਅੰਮ੍ਰਿਤ ਮਾਨ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ । ਟੀਜ਼ਰ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੰਮ੍ਰਿਤ ਦਾ ਇਹ ਗਾਣਾ ਵੀ ਉਹਨਾਂ ਦੇ ਹੋਰ ਗਾਣਿਆਂ ਵਾਂਗ ਬੰਬ ਹੋਵਗਾ । https://www.instagram.com/p/CC7zLsyBi8E/ ਇਸ ਗੀਤ ਵਿੱਚ ਪੱਕੇ ਯਾਰਾਂ ਦੀ ਯਾਰੀ ਨੂੰ ਬਿਆਨ ਕੀਤਾ ਗਿਆ ਹੈ । ਗੀਤ ਦੀ ਗੱਲ ਕੀਤੀ ਜਾਵੇ ਤਾਂ ਇਸ ਦਾ ਮਿਊਜ਼ਿਕ ਇਕਵਿੰਦਰ ਸਿੰਘ ਨੇ ਤਿਆਰ ਕੀਤਾ ਹੈ ਜਦੋਂ ਕਿ ਵੀਡੀਓ ਟਰੂ ਮੇਕਰਜ਼ ਨੇ ਤਿਆਰ ਕੀਤਾ ਹੈ । https://www.instagram.com/p/CDLtk3ABcjJ/ ਤੁਹਾਨੂੰ ਦੱਸ ਦਿੰਦੇ ਹਾਂ ਕਿ ਹਾਲ ਹੀ ਵਿੱਚ ਅੰਮ੍ਰਿਤ ਮਾਨ ਮਾਂ ਦਾ ਦਿਹਾਂਤ ਹੋਇਆ ਹੈ । ਜਿਸ ਕਰਕੇ ਉਹ ਕੁਝ ਦਿਨਾਂ ਤੋਂ ਸਦਮੇ ਵਿੱਚ ਸਨ । ਪਰ ਹੁਣ ਇੱਕ ਵਾਰ ਫਿਰ ਐਕਟਿਵ ਹੁੰਦੇ ਦਿਖਾਈ ਦੇ ਰਹੇ ਹਨ ।

0 Comments
0

You may also like