ਆਸਿਮ ਰਿਆਜ਼ ਨੇ ਲਈ ਨਵੀਂ ਕਾਰ, ਫੈਨਜ਼ ਦੇ ਰਹੇ ਨੇ ਵਧਾਈਆਂ, ਹਿਮਾਂਸ਼ੀ ਖੁਰਾਣਾ ਨੇ ਵੀ ਕੀਤਾ ਕਮੈਂਟ

Written by  Lajwinder kaur   |  July 09th 2020 10:36 AM  |  Updated: July 09th 2020 10:36 AM

ਆਸਿਮ ਰਿਆਜ਼ ਨੇ ਲਈ ਨਵੀਂ ਕਾਰ, ਫੈਨਜ਼ ਦੇ ਰਹੇ ਨੇ ਵਧਾਈਆਂ, ਹਿਮਾਂਸ਼ੀ ਖੁਰਾਣਾ ਨੇ ਵੀ ਕੀਤਾ ਕਮੈਂਟ

ਮਾਡਲ ਤੇ ਟੀਵੀ ਐਕਟਰ ਆਸਿਮ ਰਿਆਜ਼ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਹਾਲ ਹੀ ‘ਚ ਉਹ ਬਾਰਬੀ ਮਾਨ ਦੇ ਨਵੇਂ ਪੰਜਾਬੀ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

 

ਹੋਰ ਵੇਖੋ: ਹਰਭਜਨ ਮਾਨ ਨੇ ਆਪਣੇ ਜੱਦੀ ਪਿੰਡ ਖੇਮੂਆਣੇ ਤੋਂ ਸ਼ੇਅਰ ਕੀਤਾ ਜ਼ਿੰਦਗੀ ਦੇ ਰੰਗਾਂ ਨੂੰ ਬਿਆਨ ਕਰਦਾ ਇਹ ਵੀਡੀਓ

ਆਸਿਮ ਰਿਆਜ਼ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਗੁੱਡ ਨਿਊਜ਼ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਨਵੀਂ ਕਾਰ ਲਈ ਹੈ ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਨੇ । ਜਿਸ ਤੋਂ ਬਾਅਦ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ । ਹਿਮਾਂਸ਼ੀ ਖੁਰਾਣਾ ਨੇ ਵੀ ਕਮੈਂਟ ਕਰਕੇ ਮੁਬਾਰਕਾਂ ਦਿੱਤੀਆਂ ਨੇ । ਇਸ ਪੋਸਟ ਉੱਤੇ 8 ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

ਜੇ ਗੱਲ ਕਰੀਏ ਆਸਿਮ ਰਿਆਜ਼ ਦੇ ਵਰਕ ਫਰੰਟ ਦੀ ਤਾਂ ਉਹ ‘ਕੱਲਾ ਸੋਹਣਾ ਨਹੀਂ’ ਗੀਤ ‘ਚ ਹਿਮਾਂਸ਼ੀ ਖੁਰਾਣਾ ਦੇ ਨਾਲ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸੀ । ਇਸ ਤੋਂ ਇਲਾਵਾ ਇਹ ਜੋੜੀ ‘ਖਿਆਲ ਰੱਖਿਆ ਕਰ’ ‘ਚ ਨਜ਼ਰ ਆਏ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network