ਕੇ.ਐੱਲ ਰਾਹੁਲ ਤੇ ਆਥੀਆ ਸ਼ੈੱਟੀ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ; ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
Athiya Shetty-KL Rahul post first wedding picturesਆਥੀਆ ਸ਼ੈੱਟੀ ਅਤੇ ਕੇ.ਐੱਲ ਰਾਹੁਲ ਨੇ 23 ਜਨਵਰੀ ਨੂੰ ਸੱਤ ਫੇਰੇ ਲਏ ਅਤੇ ਦੋਵਾਂ ਨੇ ਆਪਣੀ ਜ਼ਿੰਦਗੀ ਦਾ ਨਵਾਂ ਆਗਾਜ਼ ਕਰ ਲਿਆ ਹੈ। ਵਿਆਹ ਤੋਂ ਬਾਅਦ ਆਥੀਆ ਅਤੇ ਕੇਐੱਲ ਰਾਹੁਲ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਅਦਾਕਾਰਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਦੋਵੇਂ ਜਣੇ ਵਿਆਹ ਦੀਆਂ ਰਸਮਾਂ ਨਿਭਾਉਂਦੇ ਨਜ਼ਰ ਆ ਰਹੇ ਹਨ।
ਅਦਾਕਾਰਾ ਨੇ ਕੇ.ਐੱਲ ਰਾਹੁਲ ਦੇ ਨਾਲ ਪੰਜ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਵਿੱਚ ਦੇਖ ਸਕਦੇ ਹੋ ਦੋਵੇਂ ਇੱਕ ਦੂਜੇ ਦਾ ਹੱਥ ਫੜ ਕੇ ਫੇਰੇ ਲੈਂਦੇ ਹੋਏ ਨਜ਼ਰ ਆ ਰਹੇ ਹਨ। ਅਖੀਰਲੀ ਤਸਵੀਰ ਵਿੱਚ ਦੋਵੇਂ ਜਾਣੇ ਰੋਮਾਂਟਿਕ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਬ੍ਰਾਈਡਲ ਆਊਟਫਿੱਟ 'ਚ ਆਥੀਆ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਥੇ ਹੀ ਦੁਲਹੇ ਬਣੇ ਕੇਐੱਲ ਰਾਹੁਲ ਵੀ ਹੈਂਡਸਮ ਹੰਕ ਲੱਗ ਰਹੇ ਸੀ। ਇਸ ਪੋਸਟ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ।
ਵਿਰਾਟ ਕੋਹਲੀ, ਦੀਆ ਮਿਰਜ਼ਾ, ਕ੍ਰਿਤੀ ਸੈਨਨ, ਕਰਨ ਜੌਹਰਾ, ਵਿਰਾਟ ਕੋਹਲੀ, ਭੂਮੀ ਪੇਡਨੇਕਰ ਤੋਂ ਇਲਾਵਾ ਕਈ ਹੋਰ ਨਾਮੀ ਹਸਤੀਆਂ ਨੇ ਕਮੈਂਟ ਕਰਕੇ ਨਵੀਂ ਵਿਆਹੀ ਜੋੜੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਬੇਟੀ ਦੇ ਵਿਆਹ ਤੋਂ ਬਾਅਦ ਸੁਨੀਲ ਸ਼ੈੱਟੀ ਨੇ ਮੀਡੀਆ ਵਾਲਿਆਂ ਨੂੰ ਮਠਿਆਈਆਂ ਦੇ ਡੱਬੇ ਵੀ ਵੰਡੇ। ਦੱਸ ਦਈਏ ਵਿਆਹ ਦਾ ਸਮਾਗਮ ਛੋਟਾ ਜਿਹਾ ਕੀਤਾ ਸੀ, ਜਿਸ ਵਿੱਚ ਸਿਰਫ਼ ਨਜ਼ਦੀਕੀ ਲੋਕ ਹੀ ਸ਼ਾਮਿਲ ਹੋਏ ਸਨ। ਇਸ ਮੌਕੇ ਅਦਾਕਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
View this post on Instagram