ਗਾਇਕ DJay ਦਾ ਨਵਾਂ ਗੀਤ 'ਜੱਟ ਲੈਵਲ' ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | December 03, 2019

ਗਾਇਕ D Jay ਦਾ ਗੀਤ 'ਜੱਟ ਲੈਵਲ' ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕਾਬਲ ਸਰੂਪਵਾਲੀ ਨੇ ਲਿਖੇ ਨੇ ਜਦਕਿ ਮਿਊਜ਼ਿਕ ਦਿੱਤਾ ਹੈ ਏ.ਆਰ.ਦੀਪ ਨੇ । ਇਸ ਗੀਤ ਦਾ ਵੀਡੀਓ ਤੇਜੀ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ ।ਇਸ ਗੀਤ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਵੀ ਚਲਾਇਆ ਜਾ ਰਿਹਾ ਹੈ ।

ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਡੀ ਜਯ ਵੱਲੋਂ ਕਈ ਗੀਤ ਗਾਏ ਗਏ ਹਨ । ਜਿਸ 'ਚ ਅੱਖੀਆਂ ਦਾ ਸੁਰਮਾ,ਤੇਰੀ ਯਾਦੇਂ ਸਣੇ ਕਈ ਗੀਤ ਗਾਏ ਹਨ ਜਿਨ੍ਹਾਂ ਨੂੰ ਸਰੋਤਿਆਂ ਦਾ ਵੀ ਹੁੰਗਾਰਾ ਮਿਲਦਾ ਰਿਹਾ ਹੈ । ਉਨ੍ਹਾਂ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਦੂਜੇ ਗੀਤਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਇਸ ਨਵੇਂ ਗੀਤ ਨੂੰ ਵੀ ਸਰੋਤੇ ਪਸੰਦ ਕਰਨਗੇ ।

 

 

You may also like