
ਨਛੱਤਰ ਗਿੱਲ (Nachhatar Gill) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਹੁਣ ਉਹ ਨਵੇਂ ਸਾਲ ‘ਚ ਆਪਣੀ ਨਵੀਂ ਸ਼ੁਰੂਆਤ ਕੀਤੀ ਹੈ । ਉਨ੍ਹਾਂ ਦਾ ਨਵਾਂ ਗੀਤ ‘ਰੂਹ ਉੱਤੇ ਵਾਰ’ (Rooh Utte Vaar) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕੁਲਵੰਤ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਵੀ ਰੈਕਸ ਨੇ ।

ਹੋਰ ਪੜ੍ਹੋ : ਜਪਜੀ ਖਹਿਰਾ ਦਾ ਠੰਢ ਦੇ ਨਾਲ ਹੋਇਆ ਬੁਰਾ ਹਾਲ, ਕਿਹਾ ‘ਮੇਰੇ ਹੱਥ ਹੋ ਚੁੱਕੇ ਨੇ ਫਰੀਜ਼’
ਇਸ ਗੀਤ ‘ਚ ਇੱਕ ਕੁੜੀ ਅਤੇ ਮੁੰਡੇ ਦੇ ਪਿਆਰ ਨੂੰ ਦਰਸਾਇਆ ਗਿਆ ਹੈ । ਪਰ ਕੁੜੀ ਆਪਣੇ ਸਵਾਰਥਾਂ ਨੂੰ ਸਿੱਧ ਕਰਨ ਦੇ ਲਈ ਮੁੰਡੇ ਦੇ ਨਾਲ ਬੇਵਫਾਈ ਕਰਦੀ ਹੈ । ਜਿਸ ਤੋਂ ਬਾਅਦ ਮੁੰਡੇ ਨੂੰ ਕੁੜੀ ਦੀਆਂ ਇਨ੍ਹਾਂ ਹਰਕਤਾਂ ਬਾਰੇ ਪਤਾ ਲੱਗ ਜਾਂਦਾ ਹੈ ਅਤੇ ਮੁੰਡੇ ਦਾ ਦਿਲ ਟੁੱਟ ਜਾਂਦਾ ਹੈ ।

ਹੋਰ ਪੜ੍ਹੋ : ਨੇਪਾਲ ਜਹਾਜ਼ ਹਾਦਸੇ ‘ਚ ਮਰਨ ਵਾਲੀ ਏਅਰ ਹੋਸਟੈੱਸ ਦਾ ਵੀਡੀਓ ਹੋਇਆ ਵਾਇਰਲ, ਮੌਤ ਤੋਂ ਕੁਝ ਸਮਾਂ ਪਹਿਲਾਂ ਬਣਾਇਆ ਸੀ ਵੀਡੀਓ
ਸੋਸ਼ਲ ਮੀਡੀਆ ‘ਤੇ ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਨਛੱਤਰ ਗਿੱਲ ਆਪਣੀ ਪਤਨੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਕੋਈ ਨਵਾਂ ਗੀਤ ਲੈ ਕੇ ਆਏ ਹਨ । ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਦਾ ਦਿਹਾਂਤ ਹੋਇਆ ਸੀ ।

ਉਹ ਆਪਣੇ ਪੁੱਤਰ ਅਤੇ ਧੀ ਦੇ ਵਿਆਹ ਦੇ ਲਈ ਵਿਦੇਸ਼ ਤੋਂ ਪੰਜਾਬ ਆਏ ਸਨ । ਨਛੱਤਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।