ਬੱਬੂ ਮਾਨ ਦੇ ਨਵੇਂ ਗੀਤ ‘ਗੱਲ ਨੀ ਹੋਈ’ ਦਾ ਆਡੀਓ ਟੀਜ਼ਰ ਰਿਲੀਜ਼

Written by  Shaminder   |  April 05th 2022 03:35 PM  |  Updated: April 05th 2022 03:35 PM

ਬੱਬੂ ਮਾਨ ਦੇ ਨਵੇਂ ਗੀਤ ‘ਗੱਲ ਨੀ ਹੋਈ’ ਦਾ ਆਡੀਓ ਟੀਜ਼ਰ ਰਿਲੀਜ਼

ਬੱਬੂ ਮਾਨ  (Babbu Maan) ਦੇ ਨਵੇਂ ਗੀਤ ‘ਗੱਲ ਨੀ ਹੋਈ’  (Gal Ni Hoyi ) ਦਾ ਆਡੀਓ ਟੀਜ਼ਰ ਰਿਲੀਜ਼ ਕਰ ਦਿੱਤਾ ਹੈ । ਇਸ ਗੀਤ ਦੇ ਬੋਲ ਬੱਬੂ ਮਾਨ ਨੇ ਖੁਦ ਲਿਖੇ ਹਨ ਅਤੇ ਇਹ ਗੀਤ ਅੜਬ ਪੰਜਾਬੀ-੨ ਐਲਬਮ ਦਾ ਗੀਤ ਹੈ । ਇਸ ਗੀਤ ਨੂੰ ਮਿਊਜ਼ਿਕ ਖੁਦ ਬੱਬੂ ਮਾਨ ਨੇ ਹੀ ਦਿੱਤਾ ਹੈ । ਇਸ ਤੋਂ ਪਹਿਲਾਂ ਬੱਬੂ ਮਾਨ ਨੇ ਕਾਲਾ ਕੁੜਤਾ ਗੀਤ ਦਾ ਆਡੀਓ ਟੀਜ਼ਰ ਰਿਲੀਜ਼ ਕੀਤਾ ਸੀ । ਇਸ ਗੀਤ ਦੇ ਟੀਜ਼ਰ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

Babbu Maan ,, image From instagram

ਹੋਰ ਪੜ੍ਹੋ : ਬੱਬੂ ਮਾਨ ਦਾ ਛੋਟੇ ਜਿਹੇ ਬੱਚੇ ਨਾਲ ਕਿਊਟ ਵੀਡੀਓ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਵੀ ਬਹੁਤ ਸਰਾਹਿਆ ਗਿਆ ਸੀ ।ਬੱਬੂ ਮਾਨ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

Babbu Maan,. image From instagram

ਜਲਦ ਹੀ ਬੱਬੂ ਮਾਨ ਆਪਣੀਆਂ ਲਿਖਤਾਂ ਦੀ ਕਿਤਾਬ ਵੀ ਲੈ ਕੇ ਆ ਰਹੇ ਹਨ । ਜਿਸ ਦਾ ਖੁਲਾਸਾ ਉਨ੍ਹਾਂ ਨੇ ਬੀਤੇ ਦਿਨ ਕੀਤਾ ਸੀ । ਜਲਦ ਹੀ ਉਹ ਆਪਣੀ ਇਹ ਕਿਤਾਬ ਆਪਣੇ ਪ੍ਰਸ਼ੰਸਕਾਂ ਦੇ ਰੁਬਰੂ ਕਰਨਗੇ । ਇਹ ਕਿਤਾਬ ਅੰਗਰੇਜ਼ੀ, ਪੰਜਾਬੀ, ਹਿੰਦੀ ਅਤੇ ਉਰਦੂ ‘ਚ ਰਿਲੀਜ਼ ਕੀਤੀ ਜਾਵੇਗੀ । ਇਸ ਤੋਂ ਇਲਾਵਾ ਬੱਬੂ ਮਾਨ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।

 

View this post on Instagram

 

A post shared by Babbu Maan (@babbumaaninsta)


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network