Advertisment
author image

Lajwinder kaur

By Lajwinder kaur

Ritu Phogat News:  ਪਹਿਲਵਾਨ ਗੀਤਾ ਅਤੇ ਬਬੀਤਾ ਦੀ ਛੋਟੀ ਭੈਣ ਅਤੇ ਅੰਤਰਰਾਅੰਤਰਰਾਸ਼ਟਰੀ ਪਹਿਲਵਾਨ ਗੀਤਾ ਅਤੇ ਬਬੀਤਾ ਦੀ ਛੋਟੀ ਭੈਣ ਅਤੇ ਅੰਤਰਰਾਸ਼ਟਰੀ ਐਮਐਮਏ ਖਿਡਾਰੀ ਰਿਤੂ ਫੋਗਾਟ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਰਿਤੂ ਫੋਗਾਟ ਦਾ ਵਿਆਹ ਸੋਨੀਪਤ ਦੇ ਰਹਿਣ ਵਾਲੇ ਸਚਿਨ ਨਾਲ ਆਪਣੇ ਜੱਦੀ ਪਿੰਡ ਬਲਾਲੀ ਵਿਖੇ ਹੋਇਆ।

By Lajwinder kaur

PTC Punjabi Film Awards 2022: ਲਓ ਜੀ ਬਹੁਤ ਜਲਦ ਆ ਰਿਹਾ ਹੈ ਪੰਜਾਬੀ ਮਨੋਰੰਜਨ ਜਗਤ ਦਾ ਸਭ ਤੋਂ ਵੱਡਾ ਅਵਾਰਡ ਸ਼ੋਅ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2022 । ਇੱਕ ਵਾਰ ਫਿਰ ਤੋਂ ਕਲਾਕਾਰਾਂ ਨੂੰ ਉਨ੍ਹਾਂ ਦੇ ਬਿਹਤਰੀਨ ਕੰਮ ਦੇ ਲਈ ਸਨਮਾਨਿਤ ਕੀਤਾ ਜਾਵੇਗਾ। ਪੀਟੀਸੀ ਨੈੱਟਵਰਕ ਹਰ ਵਾਰ ਪੰਜਾਬੀ ਕਲਾਕਾਰਾਂ ਨੂੰ ਸਨਮਾਨਿਤ ਕਰਦਾ ਹੈ।

By Lajwinder kaur

'Dastaan-E-Sirhind': ਸਿੱਖ ਕੌਮ ਦੇ ਜੂਝਾਰੂ ਯੋਧਿਆਂ ਦਾ ਜ਼ਿਕਰ ਜਦੋਂ ਵੀ ਹੁੰਦਾ ਹੈ ਤਾਂ ਉਸ ਵਿੱਚ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦਾ ਨਾਂ ਬੜੇ ਮਾਣ ਅਤੇ ਸਤਿਕਾਰ ਦੇ ਨਾਲ ਲਿਆ ਜਾਂਦਾ ਹੈ। ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਛੋਟੀ ਉਮਰੇ ਵਿੱਚ ਹੀ ਕੌਮ ਲਈ ਜੋ ਸ਼ਹਾਦਤਾਂ ਦਿੱਤੀਆਂ ਹਨ, ਉਸ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ।

By Lajwinder kaur

Roshan Prince new song: ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਕਾਫੀ ਸਮੇਂ ਬਾਅਦ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਉਹ ਬਿਸਮਿਲਾ (BISMILLAH) ਟਾਈਟਲ ਹੇਠ ਨਵਾਂ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਸ ਗੀਤ ਉੱਤੇ ਪ੍ਰਸ਼ੰਸਕ ਵੀ ਖੂਬ ਪਿਆਰ ਲੁੱਟਾ ਰਹੇ ਹਨ।

By Lajwinder kaur

Malaika Arora news:  ਬਾਲੀਵੁੱਡ ਦੀ ਸੁਪਰਫਿੱਟ ਅਦਾਕਾਰਾ ਮਲਾਇਕਾ ਅਰੋੜਾ ਆਪਣੇ ਲੁੱਕ ਅਤੇ ਫਿਟਨੈੱਸ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀ ਹੈ। ਮਲਾਇਕਾ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਮਲਾਇਕਾ ਅਰੋੜਾ ਅਰਜੁਨ ਕਪੂਰ ਦੇ ਨਾਲ ਰਿਲੇਸ਼ਨਸ਼ਿਪ ਵਿੱਚ ਹੈ ਅਤੇ ਪ੍ਰਸ਼ੰਸਕ ਅਭਿਨੇਤਰੀ ਦੀ ਇੱਕ ਪੋਸਟ ਤੋਂ ਅੰਦਾਜ਼ਾ ਲਗਾ ਰਹੇ ਹਨ ਕਿ ਦੋਵਾਂ ਨੇ ਗੁਪਚੁਪ ਤੌਰ 'ਤੇ ਮੰਗਣੀ ਕਰਵਾ ਲਈ ਹੈ ਜਾਂ ਵਿਆਹ ਦਾ ਐਲਾਨ ਕਰ ਦਿੱਤਾ ਹੈ।

By Lajwinder kaur

Kili Paul New video: ਤਨਜ਼ਾਨੀਆ ਦੇ ਇੰਟਰਨੈੱਟ sensation ਕਿਲੀ ਪਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਸ਼ਾਨਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਉਹ ਹਿੰਦੀ ਅਤੇ ਪੰਜਾਬੀ ਗੀਤ ਉੱਤੇ ਆਪਣੀ ਡਾਂਸ ਵੀਡੀਓਜ਼ ਬਣਾ ਕੇ ਸ਼ੇਅਰ ਕਰਦੇ ਰਹਿੰਦੇ ਹਨ। ਇਨ੍ਹਾਂ ਵੀਡੀਓਜ਼ ਵਿੱਚ ਉਨ੍ਹਾਂ ਦੀ ਭੈਣ ਨੀਮਾ ਪਾਲ ਵੀ ਥਿਰਕਦੀ ਹੋਈ ਨਜ਼ਰ ਆਉਂਦੀ ਰਹਿੰਦੀ ਹੈ। ਕਿਲੀ ਪਾਲ ਨੂੰ ਪੰਜਾਬੀ ਗੀਤਾਂ ਦੇ ਨਾਲ ਵੀ ਖ਼ਾਸ ਲਗਾਅ ਹੈ।

By Lajwinder kaur

Pammi Bai Video: ਪੰਜਾਬੀ ਗਾਇਕ ਅਤੇ ਭੰਗੜਾ ਕਿੰਗ ਪੰਮੀ ਬਾਈ ਜੋ ਕਿ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਹਨ। ਦੱਸ ਦਈਏ ਬੀਤੇ ਦਿਨ ਯਾਨੀ ਕਿ 9 ਨਵੰਬਰ ਨੂੰ ਉਨ੍ਹਾਂ ਨੇ ਆਪਣਾ 57ਵਾਂ ਜਨਮਦਿਨ ਮਨਾਇਆ। ਇਸ ਖ਼ਾਸ ਮੌਕੇ ਉੱਤੇ ਉਨ੍ਹਾਂ ਨੇ ਬਿਰਧ ਆਸ਼ਰਮ ਜਾ ਕੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਅਤੇ ਨਾਲ ਹੀ ਆਪਣੇ ਜਨਮਦਿਨ ਦਾ ਕੇਕ ਵੀ ਕੱਟਿਆ। ਪੰਮੀ ਬਾਈ ਦੇ ਇਸ ਕੰਮ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।

By Lajwinder kaur

Katrina Kaif news: ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਪਿਛਲੇ ਸਾਲ ਵਿਆਹ ਹੋਇਆ ਸੀ। ਦੋਵਾਂ ਦਾ ਵਿਆਹ ਰਾਜਸਥਾਨ 'ਚ ਹੋਇਆ ਸੀ। ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਹੁਣ ਹਾਲ ਹੀ 'ਚ ਕੈਟਰੀਨਾ ਨੇ ਦੱਸਿਆ ਕਿ ਉਨ੍ਹਾਂ ਦੇ ਵਿਆਹ 'ਚ ਝਗੜਾ ਹੋਇਆ ਸੀ ਅਤੇ ਉਨ੍ਹਾਂ ਨੂੰ ਖੁਦ ਨਹੀਂ ਪਤਾ ਸੀ ਕਿ ਕੀ ਹੋ ਰਿਹਾ ਸੀ।

By Lajwinder kaur

Shehnaaz Gill-Rajkummar Rao news: ਲੱਖਾਂ ਲੋਕਾਂ ਦੇ ਦਿਲਾਂ ਨੂੰ ਧੜਕਾਉਣ ਵਾਲੀ ਸ਼ਹਿਨਾਜ਼ ਗਿੱਲ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਦੀਆਂ ਤਸਵੀਰਾਂ ਤੇ ਵੀਡੀਓਜ਼ ਵਾਈਰਲ ਹੁੰਦੀਆਂ ਰਹਿੰਦੀਆਂ ਹਨ। ਜੀ ਹਾਂ ਸ਼ਹਿਨਾਜ਼ ਗਿੱਲ ਦੇ ਫੈਨਜ਼ ਲਈ ਗੁੱਡ ਨਿਊਜ਼ ਹੈ, ਅਦਾਕਾਰਾ ਬਹੁਤ ਜਲਦ ਆਪਣਾ ਟਾਕ ਸ਼ੋਅ ਲੈ ਕੇ ਆ ਰਹੀ ਹੈ।

By Lajwinder kaur

Kanishka Soni news: ਟੀਵੀ ਅਦਾਕਾਰਾ ਕਨਿਸ਼ਕ ਸੋਨੀ ਕੁਝ ਮਹੀਨੇ ਪਹਿਲਾਂ ਉਸ ਸਮੇਂ ਸੁਰਖੀਆਂ ਵਿੱਚ ਆ ਗਈ ਸੀ ਜਦੋਂ ਉਸ ਨੇ ਖੁਦ ਨਾਲ ਵਿਆਹ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਸ ਨੇ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਫੋਟੋ ਸ਼ੇਅਰ ਕੀਤੀ ਸੀ, ਜਿਸ 'ਚ ਉਹ ਸਿੰਦੂਰ ਅਤੇ ਮੰਗਲਸੂਤਰ ਪਹਿਨੀ ਨਜ਼ਰ ਆਈ ਸੀ। ਹੁਣ ਉਸ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਗਰਭਵਤੀ ਹੋ ਗਈ ਹੈ। ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਵਿੱਚ ਕਿੰਨੀ ਸੱਚਾਈ ਹੈ।

Advertisment
Advertisment
Latest Stories
Advertisment