ਦੇਖੋ ਵੀਡੀਓ : ਅਵਕਾਸ਼ ਮਾਨ ਆਪਣੇ ਨਵੇਂ ਗੀਤ ‘ਐਨਾ ਸੋਹਣਾ-ਦੀ ਕਲੀ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

written by Lajwinder kaur | October 29, 2020

ਪੰਜਾਬੀ ਗਾਇਕ ਅਵਕਾਸ਼ ਮਾਨ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ‘ਐਨਾ ਸੋਹਣਾ-ਦੀ ਕਲੀ’ ਟਾਈਟਲ ਹੇਠ ਉਹ ਰੋਮਾਂਟਿਕ ਗੀਤ ਲੈ ਕੇ ਆਏ ਨੇ, ਜਿਸ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । avkash mann new song aina sohna the kaliਹੋਰ ਪੜ੍ਹੋ : ਨੀਰੂ ਬਾਜਵਾ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ,ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹਰਵਿੰਦਰ ਤਤਲਾ (Harwinder Tatla) ਨੇ ਲਿਖੇ ਨੇ ਤੇ ਮਿਊਜ਼ਿਕ Chaitanya ਨੇ ਦਿੱਤਾ ਹੈ । inside pic of avkash mann new song ਗਾਣੇ ਦਾ ਵੀਡੀਓ ਸਟਾਲਿਨਵੀਰ ਸਿੰਘ ਨੇ ਤਿਆਰ ਕੀਤੀ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਅਵਕਾਸ਼ ਮਾਨ ਤੇ ਫੀਮੇਲ ਮਾਡਲ Aastha Gaur । ਇਸ ਪੂਰੇ ਗੀਤ ਨੂੰ ਐੱਚ.ਐੱਮ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । avkash mann new song ਦੱਸ ਦਈਏ ਅਵਕਾਸ਼ ਮਾਨ ਨੇ ਬਤੌਰ ਗਾਇਕ ਉਨ੍ਹਾਂ ਨੇ ‘ਤੇਰੇ ਵਾਸਤੇ’ ਗੀਤ ਦੇ ਨਾਲ ਪੰਜਾਬੀ ਸੰਗੀਤਕ ਜਗਤ ‘ਚ ਡੈਬਿਊ ਕੀਤਾ ਸੀ । ਇਸ ਤੋਂ ਬਾਅਦ ਉਹ ਇੰਗਲਿਸ਼ ਗੀਤ ‘ਡਰੀਮ’ ਲੈ ਕੇ ਆਏ ਸੀ । ਇਸ ਸਾਲ ਉਹ ‘ਜੱਟ ਦੀ ਸਟਾਰ’ ਗੀਤ ਦੇ ਨਾਲ ਦਰਸ਼ਕਾਂ ਤੋਂ ਵਾਹ ਵਾਹੀ ਖੱਟ ਚੁੱਕੇ ਨੇ ।  

0 Comments
0

You may also like