ਆਪਣੇ ਚਾਚੇ ਗੁਰਸੇਵਕ ਮਾਨ ਦੇ ਨਾਲ ‘ਗੱਲਾਂ ਗੋਰੀਆਂ ਦੇ ਵਿੱਚ ਟੋਏ’ ਗਾਉਂਦੇ ਨਜ਼ਰ ਆਏ ਅਵਕਾਸ਼ ਮਾਨ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਚਾਚੇ-ਭਤੀਜੇ ਦੀ ਇਹ ਜੁਗਲਬੰਦੀ, ਦੇਖੋ ਵੀਡੀਓ

Written by  Lajwinder kaur   |  August 12th 2021 01:51 PM  |  Updated: August 12th 2021 01:51 PM

ਆਪਣੇ ਚਾਚੇ ਗੁਰਸੇਵਕ ਮਾਨ ਦੇ ਨਾਲ ‘ਗੱਲਾਂ ਗੋਰੀਆਂ ਦੇ ਵਿੱਚ ਟੋਏ’ ਗਾਉਂਦੇ ਨਜ਼ਰ ਆਏ ਅਵਕਾਸ਼ ਮਾਨ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਚਾਚੇ-ਭਤੀਜੇ ਦੀ ਇਹ ਜੁਗਲਬੰਦੀ, ਦੇਖੋ ਵੀਡੀਓ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਭਰਦੇ ਹੋਏ ਗਾਇਕ ਅਵਕਾਸ਼ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰੀ ਜਿਹੀ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਚਾਚੂ ਗੁਰਸੇਵਕ ਮਾਨ ਦੇ ਨਾਲ ਨਜ਼ਰ ਆ ਰਹੇ ਨੇ।

 

inside image of harbhajan maan and gursewak mann image source- instagram

ਹੋਰ ਪੜ੍ਹੋ : ਅਦਾਕਾਰਾ ਸਨਾ ਖ਼ਾਨ ਆਪਣੇ ਪਤੀ ਨਾਲ ਮਾਲਦੀਵ ‘ਚ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਵੀਡੀਓ ਬਨਾਉਣ ਦੇ ਚੱਕਰ ‘ਚ ਸਨਾ ਡਿੱਗੀ ਸਵਿਮਿੰਗ ਪੂਲ ‘ਚ

ਹੋਰ ਪੜ੍ਹੋ :ਹਰਭਜਨ ਮਾਨ ਨੇ ਹਰਦੀਪ ਗਰੇਵਾਲ ਦੀ ਸ਼ਲਾਘਾ ਕਰਦੇ ਹੋਏ ਕਿਹਾ- ‘ਹਰਦੀਪ ਦੀ ਤੁਲਨਾ ਅਮੀਰ ਖ਼ਾਨ ਨਾਲ ਕੀਤੀ ਜਾ ਰਹੀ ਆ, ਪਰ ਉਹ...’

inside image of avkash and gursewak image source- instagram

ਵੀਡੀਓ ‘ਚ ਦੇਖ ਸਕਦੇ ਹੋ ਗਾਇਕ ਗੁਰਸੇਵਕ ਮਾਨ ਆਪਣੇ ਭਤੀਜੇ ਅਵਕਾਸ਼ ਮਾਨ ਦੇ ਨਾਲ ਸੁਪਰ ਹਿੱਟ ਗੀਤ ‘ਗੱਲਾਂ ਗੋਰੀਆਂ ਦੇ ਵਿੱਚ ਟੋਏ’ ਗਾਉਂਦੇ ਹੋਏ ਨਜ਼ਰ ਆ ਰਹੇ ਨੇ। ਦਰਸ਼ਕਾਂ ਨੂੰ ਚਾਚੇ ਭਤੀਜੇ ਦੀ ਇਹ ਜੁਗਲਬੰਦੀ ਖੂਬ ਪਸੰਦ ਆ ਰਹੀ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਹਰ ਇੱਕ ਕਮੈਂਟ ਕਰਕੇ ਤਾਰੀਫ ਕਰ ਰਿਹਾ ਹੈ। ਦੱਸ ਦਈਏ ਇਹ ਗੀਤ ਅਵਕਾਸ਼ ਮਾਨ ਦੇ ਪਾਪਾ ਹਰਭਜਨ ਮਾਨ ਦਾ ਸੁਪਰ ਹਿੱਟ ਗੀਤ ਹੈ। ਇਹ ਗੀਤ ਅੱਜ ਵੀ ਲੋਕਾਂ ਦਾ ਪਸੰਦੀਦਾ ਗੀਤਾਂ ‘ਚੋਂ ਇੱਕ ਹੈ।

singer avkash mann image source- instagram

ਜੇ ਗੱਲ ਕਰੀਏ ਅਵਕਾਸ਼ ਮਾਨ (Avkash Mann) ਦੇ ਵਰਕ ਫਰੰਟ ਦੀ ਤਾਂ ਉਹ ਹੌਲੀ-ਹੌਲੀ ਪੰਜਾਬੀ ਮਿਊਜ਼ਿਕ ਜਗਤ ‘ਚ ਆਪਣਾ ਮੁਕਾਮ ਬਣਾ ਰਹੇ ਨੇ। ਉਹ ਆਪਣੇ ਪਿਤਾ ਹਰਭਜਨ ਮਾਨ ਵਾਂਗ ਚੰਗੇ ਗੀਤਾਂ ਦੇ ਨਾਲ ਹੀ ਦਰਸ਼ਕਾਂ ਦੇ ਰੁਬਰੂ ਹੋ ਰਹੇ ਨੇ। ਜੇ ਗੱਲ ਕਰੀਏ ਉਨ੍ਹਾਂ ਦੇ ਹੁਣ ਤੱਕ ਦੇ ਕੰਮ ਦੀ ਤਾਂ ਉਹ ‘ਐਨਾ ਸੋਹਣਾ-ਦੀ ਕਲੀ’ , ‘ਤੇਰੇ ਵਾਸਤੇ’ , ‘ਜੱਟ ਦੀ ਸਟਾਰ’, ‘With You- Tere Naal’  ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਦੱਸ ਦਈਏ ਉਨ੍ਹਾਂ ਦੇ ਚਾਚਾ ਗੁਰਸੇਵਕ ਮਾਨ ਵੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ‘ਚੋਂ ਇੱਕ ਨੇ। ਪਰ ਉਨ੍ਹਾਂ ਨੇ ਆਪਣਾ ਕਰੀਅਰ ਬਤੌਰ ਪਾਇਲਟ ਬਣਾਇਆ ਹੈ।

 

View this post on Instagram

 

A post shared by Avkash Mann (@avkash.mann)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network