ਗਾਇਕ ਅਵਕਾਸ਼ ਮਾਨ ਦੇ ਨਵੇਂ ਆਉਣ ਵਾਲੇ ਗੀਤ ‘Fault’ ਦਾ ਟੀਜ਼ਰ ਹੋਇਆ ਰਿਲੀਜ਼

written by Lajwinder kaur | November 21, 2021 05:55pm

ਗਾਇਕ ਹਰਭਜਨ ਮਾਨ Harbhajan Mann ਦੇ ਪੁੱਤਰ ਅਵਕਾਸ਼ ਮਾਨ Avkash Mann ਜੋ ਕਿ ਪੰਜਾਬੀ ਮਿਊਜ਼ਿਕ ਜਗਤ 'ਚ ਕਾਫੀ ਸਰਗਰਮ ਨੇ। ਉਹ ਆਪਣੇ ਪਿਤਾ ਵਾਂਗ ਵਧੀਆ ਗੀਤਾਂ ਦੇ ਨਾਲ ਹੀ ਦਰਸ਼ਕਾਂ ਦੇ ਰੁਬਰੂ ਹੁੰਦੇ ਹਨ। ਇੱਕ ਵਾਰ ਫਿਰ ਤੋਂ ਉਹ ਆਪਣਾ ਨਵਾਂ ਗੀਤ ‘Fault’ ਲੈ ਕੇ ਆ ਰਹੇ ਹਨ। ਗੀਤ ਦੇ ਪੋਸਟਰ ਤੋਂ ਬਾਅਦ ਗਾਣੇ ਦੀ ਛੋਟੀ ਜਿਹੀ ਝਲਕ ਟੀਜ਼ਰ ਦੇ ਰੂਪ ਚ ਦਰਸ਼ਕਾਂ ਦੇ ਸਨਮੁੱਖ ਹੋਈ ਹੈ।

happy birthday avkash mann lovely wished by his father harbhajan mann-min

ਹੋਰ ਪੜ੍ਹੋ : ਦਿਲਜੀਤ ਦੋਸਾਂਝ ਤੇ ਸ਼ਿੰਦਾ ਦਾ ਇਹ ਨਵਾਂ ਮਸਤੀ ਵਾਲਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਅਵਕਾਸ਼ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਟੀਜ਼ਰ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- “Fault” ਟੀਜ਼ਰ ਰਿਲੀਜ਼ ਹੋ ਗਿਆ ਹੈ..ਪੂਰਾ ਗੀਤ 23 ਨਵੰਬਰ ਨੂੰ ਰਿਲੀਜ਼ ਹੋਵੇਗਾ..ਮੇਰੇ ਤੋਂ ਇੰਤਜ਼ਾਰ ਨਹੀਂ ਹੋ ਰਿਹਾ ਹੈ ਕਿ ਕਦੋਂ ਇਹ ਪੂਰਾ ਗੀਤ ਤੁਹਾਡੀ ਨਜ਼ਰ ਹੋਵੇਗਾ...ਆਸ ਹੈ ਤੁਹਾਨੂੰ ਪਸੰਦ ਆਵੇਗਾ’।

ਹੋਰ ਪੜ੍ਹੋ : ਆਮਿਰ ਖ਼ਾਨ ਅਤੇ ਕਰੀਨਾ ਕਪੂਰ ਦੀ ਫ਼ਿਲਮ 'ਲਾਲ ਸਿੰਘ ਚੱਢਾ' ਦਾ ਨਵਾਂ ਪੋਸਟਰ ਆਇਆ ਸਾਹਮਣੇ, ਵਿਸਾਖੀ ਦੇ ਖ਼ਾਸ ਮੌਕੇ 'ਤੇ ਹੋਵੇਗੀ ਰਿਲੀਜ਼

Avkash Mann

ਜੇ ਗੱਲ ਕਰੀਏ ਟੀਜ਼ਰ ਦੀ ਤਾਂ ਉਹ 27 ਸੈਕਿੰਡ ਦਾ ਹੈ। ਜਿਸ ‘ਚ ਅਵਕਾਸ਼ ਮਾਨ ਦੀ ਛੋਟੀ ਜਿਹੀ ਝਲਕ ਦੇਖਣ ਨੂੰ ਮਿਲ ਰਹੀ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਰਿਸਪਾਂਸ ਮਿਲ ਰਿਹਾ ਹੈ। ਦੱਸ ਦਈਏ ਇਸ ਗੀਤ ਦੇ ਬੋਲ ਰੈਵ ਹੰਜਰਾ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸਨੈਪੀ ਦਾ ਹੋਵੇਗਾ। ਸੁੱਖ ਸੰਘੇੜਾ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਇਹ ਪੂਰਾ ਗੀਤ 23 ਨਵੰਬਰ ਨੂੰ ਦਰਸ਼ਕਾਂ ਦੇ ਰੂਬਰੂ ਹੋ ਜਾਵੇਗਾ।  ਜੇ ਗੱਲ ਕਰੀਏ ਅਵਕਾਸ਼ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ  ‘With You- Tere Naal’ , ‘ਐਨਾ ਸੋਹਣਾ-ਦੀ ਕਲੀ’ , ‘ਤੇਰੇ ਵਾਸਤੇ’ , ‘ਜੱਟ ਦੀ ਸਟਾਰ’ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਹ ਆਪਣੇ ਪਿਤਾ ਹਰਭਜਨ ਮਾਨ ਵਾਂਗ ਹੀ ਬਹੁਤ ਹੀ ਵਧੀਆ ਗੀਤਾਂ ਦੇ ਨਾਲ ਆਪਣੇ ਮਿਊਜ਼ਿਕ ਕਰੀਅਰ ਨੂੰ ਅੱਗੇ ਵਧਾ ਰਹੇ ਹਨ। ਜਿਸ ਕਰਕੇ ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।

 

View this post on Instagram

 

A post shared by Avkash Mann (@avkash.mann)


You may also like