
Avkash Mann new song out now: ਪੰਜਾਬੀ ਮਿਊਜ਼ਿਕ ਜਗਤ ਦਾ ਉੱਭਰਦਾ ਹੋਇਆ ਸੁਰੀਲਾ ਅਤੇ ਹੈਂਡਸਮ ਗਾਇਕ ਅਵਕਾਸ਼ ਮਾਨ ਜੋ ਕਿ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਦਾ ਨਵਾਂ ਗੀਤ 'ਯਕੀਨ' ਰਿਲੀਜ਼ ਹੋਇਆ ਗਿਆ ਹੈ। ਇਹ ਗੀਤ ਰੋਮਾਂਟਿਕ ਜ਼ੌਨਰ ਵਾਲਾ ਹੈ ਜਿਸ ਨੂੰ ਅਵਕਾਸ਼ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਗਾਇਆ ਹੈ।
ਹੋਰ ਪੜ੍ਹੋ: ਪਹਿਲੀ ਵਾਰ ਹੰਸਿਕਾ ਮੋਟਵਾਨੀ ਸ਼ੇਅਰ ਕੀਤੀਆਂ ਵਿਆਹ ਦੀਆਂ ਤਿੰਨ ਖ਼ਾਸ ਤਸਵੀਰਾਂ, ਕਲਾਕਾਰ ਤੇ ਫੈਨਜ਼ ਦੇ ਰਹੇ ਨੇ ਵਧਾਈਆਂ

ਆਪਣੇ ਗੀਤ ਦਾ ਲਿੰਕ ਸ਼ੇਅਰ ਕਰਦੇ ਹੋਏ ਅਵਕਾਸ਼ ਮਾਨ ਨੇ ਲਿਖਿਆ ਹੈ- ‘ਮੇਰਾ ਨਵਾਂ ਗੀਤ “ਯਕੀਨ” ਹਾਜ਼ਰ ਹੈ ਜੀ…ਬਹੁਤ ਮਿਹਨਤ ਅਤੇ ਜੀ-ਜਾਨ ਨਾਲ ਤਿਆਰ ਕੀਤਾ ਇਹ ਗੀਤ ਤੇ ਵੀਡੀਓ ਆਸ ਹੈ ਤੁਸੀਂ ਪਸੰਦ ਕਰੋਗੇ.. ਆਪਣਾ ਪਿਆਰ ਤੇ ਦੁਆਵਾਂ ਜ਼ਰੂਰ ਭੇਜੋਗੇ’।

ਪਿਆਰ ਦੇ ਰੰਗਾਂ ਨਾਲ ਭਰਿਆ ਯਕੀਨ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਗੀਤ ਦੇ ਬੋਲਾਂ ਤੋਂ ਲੈ ਕੇ ਗਾਇਕੀ ਤੇ ਕੰਪੋਜ਼ੀਸ਼ਨ ਸਭ ਅਵਕਾਸ਼ ਮਾਨ ਨੇ ਖੁਦ ਤਿਆਰ ਕੀਤਾ ਹੈ। ਗਾਣੇ ਨੂੰ ਮਿਊਜ਼ਿਕ Profound ਨੇ ਦਿੱਤਾ ਹੈ ਅਤੇ Akshraat Films ਵੱਲੋਂ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਅਵਕਾਸ਼ ਮਾਨ ਦੇ ਯੂਟਿਬੂਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਰਿਲੀਜ਼ ਹੋ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

ਜੇ ਗੱਲ ਕਰੀਏ ਅਵਕਾਸ਼ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਹੌਲੀ-ਹੌਲੀ ਪੰਜਾਬੀ ਮਿਊਜ਼ਿਕ ਜਗਤ ‘ਚ ਆਪਣਾ ਮੁਕਾਮ ਬਣਾ ਰਹੇ ਨੇ। ਉਹ ਆਪਣੇ ਪਿਤਾ ਹਰਭਜਨ ਮਾਨ ਵਾਂਗ ਚੰਗੇ ਗੀਤਾਂ ਦੇ ਨਾਲ ਹੀ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਜੇ ਗੱਲ ਕਰੀਏ ਉਨ੍ਹਾਂ ਦੇ ਹੁਣ ਤੱਕ ਦੇ ਕੰਮ ਦੀ ਤਾਂ ਉਹ ‘ਐਨਾ ਸੋਹਣਾ-ਦੀ ਕਲੀ’ , ‘ਤੇਰੇ ਵਾਸਤੇ’ , ‘ਜੱਟ ਦੀ ਸਟਾਰ’, ‘With You- Tere Naal’, ‘ਤੇਰੀ ਯਾਦ’, ‘ਕਾਲਾ ਟਿੱਕਾ’, ‘ਲਾਈਕ ਯੂ’ ਵਰਗੇ ਗਾਣਿਆਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਚੁੱਕੇ ਹਨ।