ਅਵਕਾਸ਼ ਮਾਨ ਦਾ ਗੀਤ ‘ਫਾਲਟ’ ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਗੀਤ ਆ ਰਿਹਾ ਪਸੰਦ

written by Shaminder | November 23, 2021

ਹਰਭਜਨ ਮਾਨ (Harbhajan Mann) ਦੇ ਬੇਟੇ ਅਵਕਾਸ਼ ਮਾਨ (Avkash Mann) ਦਾ ਨਵਾਂ ਗੀਤ ‘ਫਾਲਟ’ (Fault) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰੈਵ ਹੰਜਰਾ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਸਨੈਪੀ ਨੇ ਅਤੇ ਵੀਡੀਓ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਇੱਕ ਮੁੰਡੇ ਅਤੇ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕੀਤਾ ਗਿਆ ਹੈ ਕਿ ਕਿਵੇਂ ਇੱਕ ਮੁੰਡੇ ਦੇ ਦਿਲ ਦਾ ਚੈਨ ਗੁਆਚ ਚੁੱਕਿਆ ਹੈ ਜਦੋਂ ਦੀ ਇਹ ਮੁਟਿਆਰ ਉਸ ਦੀ ਜ਼ਿੰਦਗੀ ‘ਚ ਆਈ ਹੈ ।

Avkash Mann image From Avkash Mann Song

ਹੋਰ ਪੜ੍ਹੋ : ਸਫਾਈ ਕਰਮਚਾਰੀ ਦੇ ਤੌਰ ’ਤੇ ਕੰਮ ਕਰਦਾ ਸੀ ਇਸ ਹੀਰੋ ਦਾ ਪਿਤਾ, ਬੇਟੇ ਨੇ ਬਾਲੀਵੁੱਡ ਦੇ ਕੀਤਾ ਰਾਜ਼

ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਵਕਾਸ਼ ਮਾਨ ਕਈ ਗੀਤ ਲੈ ਕੇ ਆ ਚੁੱਕੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

Avkash Mann image From Avkash Mann song

ਹਰਭਜਨ ਮਾਨ ਨੇ ਇਸ ਗੀਤ ਦਾ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਅਵਕਾਸ਼ ਮਾਨ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਦੇ ਬੇਟੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਹ ਹੁਣ ਤੱਕ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਹਰਭਜਨ ਮਾਨ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਜਲਦ ਹੀ ਉਹ ਆਪਣੀ ਫ਼ਿਲਮ ‘ਪੀ.ਆਰ.’ ‘ਚ ਨਜ਼ਰ ਆਉਣ ਵਾਲੇ ਹਨ । ਹਰਭਜਨ ਮਾਨ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ।

You may also like