ਆਯੁਸ਼ਮਾਨ ਖੁਰਾਨਾ ਤੇ ਰਕੁਲ ਪ੍ਰੀਤ ਦੀ ਫ਼ਿਲਮ 'Doctor G' ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

written by Pushp Raj | September 19, 2022

Film 'Doctor G' release date: ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਤੇ ਰਕੁਲ ਪ੍ਰੀਤ ਜਲਦ ਹੀ ਆਪਣੀ ਨਵੀਂ ਫ਼ਿਲਮ 'Doctor G' ਦੇ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣਗੇ। ਹੁਣ ਫ਼ਿਲਮ ਮੇਕਰਸ ਨੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਆਯੁਸ਼ਮਾਨ ਖੁਰਾਨਾ ਤੇ ਰਕੁਲ ਪ੍ਰੀਤ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਜਾਣਕਾਰੀ ਦਿੱਤੀ ਹੈ।

Image Source : Instagram

ਆਯੁਸ਼ਮਾਨ ਖੁਰਾਨਾ ਦੀ ਫ਼ਿਲਮ 'ਡਾਕਟਰ ਜੀ' ਜਲਦ ਹੀ ਵੱਡੇ ਪਰਦੇ 'ਤੇ ਆਉਣ ਵਾਲੀ ਹੈ। ਇਸ ਫ਼ਿਲਮ 'ਚ ਮੁੜ ਇੱਕ ਵਾਰ ਫਿਰ ਉਨ੍ਹਾਂ ਦਾ ਕਾਮੇਡੀ ਭਰਿਆ ਅੰਦਾਜ਼ ਦੇਖਣ ਨੂੰ ਮਿਲੇਗਾ। ਇਹ ਫ਼ਿਲਮ ਇੱਕ ਕੈਂਪਸ ਕਾਮੇਡੀ ਡਰਾਮਾ ਉੱਤੇ ਅਧਾਰਿਤ ਹੈ। ਇਹ ਫ਼ਿਲਮ 14 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਸ ਫ਼ਿਲਮ 'ਚ ਆਯੁਸ਼ਮਾਨ ਖੁਰਾਨਾ ਇੱਕ ਮੈਡੀਕਲ ਵਿਦਿਆਰਥੀ ਦੇ ਰੂਪ 'ਚ ਨਜ਼ਰ ਆਉਣਗੇ। ਹਾਲ ਹੀ 'ਚ ਅਦਾਕਾਰ ਨੇ ਫ਼ਿਲਮ ਦਾ ਪਹਿਲਾ ਪੋਸਟਰ ਲੋਕਾਂ ਨਾਲ ਸਾਂਝਾ ਕੀਤਾ ਹੈ। ਇਸ ਪੋਸਟਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ 'ਚ ਫ਼ਿਲਮ ਨੂੰ ਲੈ ਕੇ ਉਤਸੁਕਤਾ ਕਾਫੀ ਵੱਧ ਗਈ ਹੈ।

Image Source : Instagram

ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਆਯੁਸ਼ਮਾਨ ਨੇ ਲਿਖਿਆ, 'ZindaGi hai meri full of Googly 🥲 Chahiye tha Orthopedics, par ban gaya DoctorG 🧑🏻‍⚕️Get ready for your appointments, #DoctorG will attend to you in theatres from 14th October 2022. 🗓️🩺'

ਇਸ ਫ਼ਿਲਮ ਦੇ ਵਿੱਚ ਆਯੁਸ਼ਮਾਨ ਖੁਰਾਨਾ ਦੇ ਨਾਲ ਅਦਾਕਾਰਾ ਰਕੁਲ ਪ੍ਰੀਤ ਸਿੰਘ ਵੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਰਕੁਲ ਪ੍ਰੀਤ ਦੀ ਫ਼ਿਲਮ 'ਥੈਂਕ ਗਾਡ' ਵੀ ਰਿਲੀਜ਼ ਹੋਣ ਜਾ ਰਹੀ ਹੈ। ਮਹਿਜ਼ 10 ਦਿਨਾਂ ਵਿਚਾਲੇ ਹੀ ਰਕੁਲ ਪ੍ਰੀਤ ਦੀਆਂ ਦੋ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ।

Image Source : Instagram

ਹੋਰ ਪੜ੍ਹੋ: ਡੇਟਿੰਗ ਨੂੰ ਲੈ ਕੇ ਗੌਰੀ ਖ਼ਾਨ ਨੇ ਧੀ ਸੁਹਾਨਾ ਨੂੰ ਦਿੱਤੀ ਇਹ ਸਲਾਹ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਫ਼ਿਲਮ 'Doctor G' ਦਾ ਨਿਰਦੇਸ਼ਨ ਅਨੁਭੂਤੀ ਕਸ਼ਯਪ ਨੇ ਕੀਤਾ ਹੈ। ਇਹ ਫ਼ਿਲਮ 17 ਜੂਨ ਨੂੰ ਰਿਲੀਜ਼ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਦੀ ਤਰੀਕ ਨੂੰ ਅੱਗੇ ਵਧਾ ਦਿੱਤਾ ਗਿਆ। ਫ਼ਿਲਮ 'ਚ ਆਯੁਸ਼ਮਾਨ ਖੁਰਾਨਾ ਦੇ ਕਿਰਦਾਰ ਦਾ ਨਾਮ ਉਦੈ ਗੁਪਤਾ ਹੈ। ਇਸ ਦੇ ਨਾਲ ਹੀ ਰਕੁਲ ਪ੍ਰੀਤ ਫ਼ਾਤਿਮਾ ਦੇ ਕਿਰਦਾਰ 'ਚ ਨਜ਼ਰ ਆਵੇਗੀ। ਦੋਹਾਂ ਦੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ।

 

View this post on Instagram

 

A post shared by Ayushmann Khurrana (@ayushmannk)

You may also like