ਬੀ ਪਰਾਕ ਆਪਣੇ ਬੇਟੇ ਅਦਾਬ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

written by Lajwinder kaur | February 08, 2021

ਪੰਜਾਬੀ ਗਾਇਕ ਬੀ ਪਰਾਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੇਟੇ ਅਦਾਬ ਬੱਚਨ ਦੀਆਂ ਕਿਊਟ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । image of b praak ਹੋਰ ਪੜ੍ਹੋ : ਕ੍ਰਿਕੇਟਰ ਯੁਵਰਾਜ ਸਿੰਘ ਦਾ ਵਿਰੋਧ ਕਰ ਰਹੇ ਨੌਜਵਾਨਾਂ ਦੀ ਯੋਗਰਾਜ ਸਿੰਘ ਨੇ ਕੀਤੀ ਹਮਾਇਤ, ਯੁਵਰਾਜ ਸਿੰਘ ਨੇ ਕਿਸਾਨਾਂ ਦਾ ਨਹੀਂ ਦਿੱਤਾ ਸਾਥ
ਇਸ ਵੀਡੀਓ ‘ਚ ਉਹ ਆਪਣੇ ਬੇਟੇ ਅਦਾਬ ਬੱਚਨ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਉਹ ਅਦਾਬ ਦੇ ਨਾਲ ਕਾਰ ‘ਚ ਘੁੰਮਦੇ ਹੋਏ ਦਿਖਾਈ ਦੇ ਰਹੇ ਨੇ । ਇਹ ਵੀਡੀਓ ਉਨ੍ਹਾਂ ਦੀ ਪਤਨੀ ਮੀਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਰ ਉੱਤੇ ਸਾਂਝੀ ਕੀਤੀ ਹੈ । ਪ੍ਰਸ਼ੰਸਕ ਇਸ ਪੋਸਟ ਉੱਤੇ ਆਪਣੀ ਕਿਊਟ ਪ੍ਰਤੀਕਿਰਿਆ ਦੇ ਰਹੇ ਨੇ। inside image of adaab achhan ਦੱਸ ਦਈਏ ਹਾਲ ਹੀ ‘ਚ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ-ਪਰਾਕ ਨੇ ਆਪਣੇ ਬੇਟੇ ਅਦਾਬ ਦੇ ਨਾਮ ਦਾ ਟੈਟੂ ਗੁੰਦਵਾਇਆ ਹੈ। ਜਿਸ ਦੀ ਝਲਕ ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਸੀ। ਪਿਛਲੇ ਸਾਲ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖ਼ਸ਼ੀਸ ਕੀਤੀ ਸੀ । ਮੀਰਾ ਤੇ ਬੀ ਪਰਾਕ ਨੇ ਆਪਣੇ ਬੇਟੇ ਦਾ ਨਾਂਅ ਅਦਾਬ ਬੱਚਨ ਰੱਖਿਆ ਹੈ । ਦੋਵੇਂ ਏਨੀਂ ਦਿਨੀਂ ਆਪਣੇ ਬੇਟੇ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੇ ਨੇ। meera and b praak

 
View this post on Instagram
 

A post shared by MeeraRK (@meera_bachan)

 

0 Comments
0

You may also like