ਬੀ ਪਰਾਕ ਦਾ ਨਵਾਂ ਗੀਤ ‘KUCH BHI HOJAYE’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Written by  Lajwinder kaur   |  April 10th 2020 05:18 PM  |  Updated: April 10th 2020 05:18 PM

ਬੀ ਪਰਾਕ ਦਾ ਨਵਾਂ ਗੀਤ ‘KUCH BHI HOJAYE’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਸੰਗੀਤ ਜਗਤ ਦੇ ਨਾਮੀ ਗਾਇਕ ਤੇ ਸੰਗੀਤਕਾਰ ਬੀ ਪਰਾਕ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ‘ਕੁਝ ਭੀ ਹੋ ਜਾਏ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਬੀ ਪਰਾਕ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇੱਕ ਵਾਰ ਫਿਰ ਤੋਂ ਉਹ ਦਰਸ਼ਕਾਂ ਦਾ ਦਿਲ ਜਿੱਤਣ ‘ਚ ਕਾਮਯਾਬ ਰਹੇ ਨੇ । ਵੱਡੀ ਗਿਣਤੀ ‘ਚ ਪ੍ਰਸ਼ੰਸਕ ਕਮੈਂਟਸ ਕਰਕੇ ਗਾਣੇ ਦੀ ਤਾਰੀਫ ਕਰ ਰਹੇ ਨੇ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਕਮਾਲ ਦੇ ਗੀਤਕਾਰ ਜਾਨੀ ਨੇ ਲਿਖੇ ਨੇ । ‘ਕੁਝ ਭੀ ਹੋ ਜਾਏ’ ਗੀਤ ਨੂੰ ਮਿਊਜ਼ਿਕ ਖੁਦ ਬੀ ਪਰਾਕ ਨੇ ਹੀ ਦਿੱਤਾ ਹੈ । ਗਾਣੇ ਦਾ ਲਿਰਿਕਲ ਵੀਡੀਓ ਅਮਨ ਕਲਸੀ ਨੇ ਬਹੁਤ ਹੀ ਸ਼ਾਨਦਾਰ ਤਿਆਰ ਕੀਤਾ ਹੈ । ਇਹ ਗੀਤ ਸੈਡ ਜ਼ੌਨਰ ਦਾ ਹੈ, ਜਿਸ ਨੂੰ Desi Melodies ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਜੇ ਤੱਕ ਤਿੰਨ ਮਿਲੀਅਨ ਤੋਂ ਵੱਧ ਲੋਕ ਇਸ ਗੀਤ ਨੂੰ ਦੇਖ ਚੁੱਕੇ ਨੇ ।

ਜੇ ਗੱਲ ਕਰੀਏ ਬੀ ਪਰਾਕ ਦੇ ਵਰਕ ਫਰੰਟ ਦੀ ਤਾਂ ਉਹ ਮਨ ਭਰਿਆ, ਜੰਨਤ, ਫਿਲਹਾਲ, ਮਸਤਾਨੀ, ਰੱਬਾ ਵੇ, ਸ਼ੁਕਰੀਆ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੱਕੇ ਨੇ । ਉਹ ਪੰਜਾਬੀ ਫ਼ਿਲਮਾਂ ਦੇ ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network