ਬੀ ਪਰਾਕ ਦਾ ਪਹਿਲਾ ਬੀਟ ਸੌਂਗ ‘ਨੈਣ ਤੇਰੇ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Written by  Lajwinder kaur   |  June 10th 2019 02:24 PM  |  Updated: June 10th 2019 02:29 PM

ਬੀ ਪਰਾਕ ਦਾ ਪਹਿਲਾ ਬੀਟ ਸੌਂਗ ‘ਨੈਣ ਤੇਰੇ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਇੰਡਸਟਰੀ ਦੇ ਮਲਟੀ ਟੈਂਲੇਟਿਡ ਬੀ ਪਰਾਕ ਜਿਨ੍ਹਾਂ ਨੇ ਆਪਣੇ ਸੰਗੀਤ ਦੇ ਨਾਲ-ਨਾਲ ਆਪਣੀ ਦਮਦਾਰ ਆਵਾਜ਼ ਦੇ ਨਾਲ ਸਭ ਨੂੰ ਆਪਣਾ ਮੁਰੀਦ ਬਣਾਇਆ ਹੋਇਆ ਹੈ। ਉਨ੍ਹਾਂ ਦੀ ਆਵਾਜ਼ ਦਾ ਜਾਦੂ ਪਾਲੀਵੁੱਡ ਦੇ ਨਾਲ ਬਾਲੀਵੁੱਡ 'ਚ ਸਿਰ ਚੜ੍ਹ ਕੇ ਬੋਲ ਰਿਹਾ ਹੈ। ਜਿਸ ਦੇ ਚੱਲਦੇ ਬੀ ਪਰਾਕ ਦੇ ਫੈਨਜ਼ ਉਨ੍ਹਾਂ ਦੇ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਹਨ। ਲਓ ਜੀ ਇੰਤਜ਼ਾਰ ਦੀਆਂ ਘੜੀਆਂ ਮੁੱਕ ਗਈਆਂ ਨੇ ਤੇ ਬੀ ਪਰਾਕ ਦਾ ਪਹਿਲਾ ਬੀਟ ਸੌਂਗ ‘ਨੈਣ ਤੇਰੇ’ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੇ ਬੀਟ ਜ਼ੌਨਰ ‘ਚ ਗੀਤ ਗਾਇਆ ਹੈ। ਜ਼ਿਆਦਾਤਰ ਉਨ੍ਹਾਂ ਦੇ ਗੀਤ ਹਾਈ ਨੋਟ ‘ਚ ਗਾਏ ਸੈਡ ਸੌਂਗ ਹੀ ਹੁੰਦੇ ਹਨ।

ਹੋਰ ਵੇਖੋ:ਅਮਰਿੰਦਰ ਗਿੱਲ ਦੀ ਫ਼ਿਲਮ ‘ਲਾਈਏ ਜੇ ਯਾਰੀਆਂ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ

'ਨੈਣ ਤੇਰੇ' ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਨਾਮੀ ਗੀਤਕਾਰ ਜਾਨੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸੁੱਖੀ ਮਿਊਜ਼ਿਕਲ ਡੌਕਟਰਜ਼ ਨੇ ਦਿੱਤਾ ਹੈ। ਗੀਤ ਦਾ ਵੀਡੀਓ ਨੂੰ ਅਰਵਿੰਦਰ ਖਹਿਰਾ ਨੇ ਬਹੁਤ ਸ਼ਾਨਦਾਰ ਤਿਆਰ ਕੀਤਾ ਹੈ। ਇਸ ਗੀਤ 'ਚ ਅਦਾਕਾਰੀ ਖੁਦ ਬੀ ਪਾਰਕ ਨੇ ਕੀਤੀ ਹੈ। ਉਨ੍ਹਾਂ ਦਾ ਇਹ ਗੀਤ ਸਭ ਨੂੰ ਨੱਚਣ ਲਈ ਮਜ਼ਬੂਰ ਕਰ ਰਿਹਾ ਹੈ। ਇਸ ਗੀਤ ਨੂੰ ਸਪੀਡ ਰਿਕਾਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਰਿਲੀਜ਼ ਹੋਏ ਕੁਝ ਹੀ ਟਾਈਮ ਹੋਇਆ ਹੈ ਤੇ ਗੀਤ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਬੀ ਪਰਾਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network