ਬੀ ਪਰਾਕ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘Kuch Bhi Hojaye’ ਦਾ ਫਰਸਟ ਲੁੱਕ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Written by  Lajwinder kaur   |  April 07th 2020 06:13 PM  |  Updated: April 07th 2020 06:15 PM

ਬੀ ਪਰਾਕ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘Kuch Bhi Hojaye’ ਦਾ ਫਰਸਟ ਲੁੱਕ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਸੰਗੀਤਕਾਰ ਤੇ ਗਾਇਕ ਬੀ ਪਰਾਕ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਜੀ ਹਾਂ ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਕੁਝ ਭੀ ਹੋ ਜਾਏ’(Kuch Bhi Hojaye) ਦਾ ਪੋਸਟਰ ਸੋਸ਼ਲ ਮੀਡੀਆ ਅਕਾਉਂਟ ‘ਤੇ ਸ਼ੇਅਰ ਕੀਤਾ ਹੈ ।

ਹੋਰ ਵੇਖੋ:ਵੀਤ ਬਲਜੀਤ ਦੀ ਕਲਮ ‘ਚੋਂ ਨਿਕਲਿਆ ਗੀਤ ‘JIMMY CHOO’ ਗੁਰੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਗੀਤ ਛਾਇਆ ਟਰੈਂਡਿੰਗ ‘ਚ

ਇਸ ਗੀਤ ਨੂੰ ਬੀ ਪਰਾਕ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ । ਹਰ ਵਾਰ ਦੀ ਤਰ੍ਹਾਂ ਇਸ ਗੀਤ ਦੇ ਬੋਲ ਵੀ ਜਾਨੀ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਖੁਦ ਬੀ ਪਰਾਕ ਦਾ ਹੀ ਹੈ । ਗੀਤ ਦਾ ਵੀਡੀਓ ਅਰਵਿੰਦਰ ਖਹਿਰਾ ਵੱਲੋਂ ਹੀ ਤਿਆਰ ਕੀਤਾ ਗਿਆ ਹੈ । ਜੇ ਗੱਲ ਕਰੀਏ ਪੋਸਟਰ ਦੀ ਤਾਂ ਬੀ ਪਰਾਕ ਦਾ ਸੰਜੀਦਾ ਲੁੱਕ ਦੇਖਣ ਨੂੰ ਮਿਲ ਰਿਹਾ ਹੈ । ਹੁਣ ਦੇਖਣ ਇਹ ਹੋਵੇਗਾ ਇਹ ਗੀਤ ਰੋਮਾਂਟਿਕ ਹੋਵੇਗਾ ਜਾਂ ਫਿਰ ਸੈਡ ਜ਼ੌਨਰ ਦਾ ਇਹ ਤਾਂ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਚੱਲ ਪਾਵੇਗਾ । ਪਰ ਪੋਸਟਰ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਕੁਝ ਹੀ ਸਮੇਂ ‘ਚ ਪੋਸਟਰ ਨੂੰ ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । ਇਹ ਗੀਤ 9 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ।

ਜੇ ਗੱਲ ਕਰੀਏ ਬੀ ਪਰਾਕ ਦੇ ਵਰਕ ਫਰੰਟ ਦੀ ਤਾਂ ਉਹ ਮਨ ਭਰਿਆ, ਜੰਨਤ, ਫਿਲਹਾਲ, ਮਸਤਾਨੀ, ਰੱਬਾ ਵੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੱਕੇ ਨੇ । ਉਹ ਪੰਜਾਬੀ ਫ਼ਿਲਮਾਂ ਦੇ ਨਾਲ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network