ਬੀ ਪਰਾਕ ਨੇ ਸ਼ੇਅਰ ਕੀਤੀ ਆਪਣੇ ਪਰਿਵਾਰ ਦੀ ਪਿਆਰੀ ਜਿਹੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

written by Lajwinder kaur | December 28, 2020

ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਉੱਤੇ ਰਾਜ ਕਰਨ ਵਾਲੇ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਬੀ-ਪਰਾਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਨ੍ਹਾਂ ਨੇ ਆਪਣੀ ਪਤਨੀ ਮੀਰਾ ਤੇ ਬੇਟੇ ਦੇ ਨਾਲ ਕਿਊਟ ਜਿਹੀ ਤਸਵੀਰ ਸ਼ੇਅਰ ਕੀਤੀ ਹੈ । b praak with family ਹੋਰ ਪੜ੍ਹੋ : ਦੇਖੋ ਮਾਮਾ SALMAN KHAN ਤੇ ਭਾਣਜੀ AYAT ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ, ਪਿਤਾ ਆਯੁਸ਼ ਸ਼ਰਮਾ ਨੇ ਬੇਟੀ ਦੇ ਜਨਮ ਦਿਨ ਤੇ ਪਾਈ ਪਿਆਰੀ ਜਿਹੀ ਪੋਸਟ
ਇਹ ਤਸਵੀਰ ‘ਚ ਉਹ ਆਪਣੇ ਪਰਿਵਾਰ ਦੇ ਨਾਲ ਕ੍ਰਿਸਮਸ ਸੈਲੀਬ੍ਰੇਟ ਕਰਦੇ ਹੋਏ ਦਿਖਾਈ ਦੇ ਰਹੇ ਨੇ । ਤਸਵੀਰ ‘ਚ ਬੀ ਪਰਾਕ ਤੇ ਉਨ੍ਹਾਂ ਦੀ ਪਤਨੀ ਤੇ ਬੇਟਾ ਬਹੁਤ ਹੀ ਕਿਊਟ ਆਊਟਫਿੱਟ ‘ਚ ਨਜ਼ਰ ਆ ਰਹੇ ਨੇ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਜਿਸ ਕਰਕੇ ਵੱਡੀ ਗਿਣਤੀ ਚ ਲਾਈਕਸ ਆ ਚੁੱਕੇ ਨੇ । inside picture of b praak ਦੱਸ ਦਈਏ ਇਸੇ ਸਾਲ ਬੀ ਪਰਾਕ ਨੂੰ ਪਰਮਾਤਮਾ ਨੇ ਪੁੱਤ ਦੀ ਦਾਤ ਬਖ਼ਸ਼ੀ ਹੈ । ਮੀਰਾ ਤੇ ਬੀ ਪਰਾਕ ਨੇ ਆਪਣੇ ਬੇਟੇ ਦਾ ਨਾਂਅ ਅਦਾਬ ਬੱਚਨ ਰੱਖਿਆ ਹੈ । inside pic of b praak with family  

 
View this post on Instagram
 

A post shared by B PRAAK(HIS HIGHNESS) (@bpraak)

0 Comments
0

You may also like