ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ‘ਇੱਕ ਸੰਧੂ ਹੁੰਦਾ ਸੀ’ ਦਾ ਰੋਮਾਂਟਿਕ ਗੀਤ ਬੀ ਪਰਾਕ ਦੀ ਆਵਾਜ਼ ‘ਚ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

written by Lajwinder kaur | February 12, 2020

ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਨਵਾਂ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ। ਜੀ ਹਾਂ ਫ਼ਿਲਮ ਦਾ ਰੋਮਾਂਟਿਕ ਗੀਤ ‘ਗਾਲਿਬ’ ਬੀ ਪਰਾਕ ਦੀ ਆਵਾਜ਼ ‘ਚ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਬਾਕਮਾਲ ਗਾਇਆ ਹੈ ਜਿਸ ‘ਚ ਗਿੱਪੀ ਗਰੇਵਾਲ ਦੇ ਦਿਲ ਦੇ ਹਾਲ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਗਿਆ ਹੈ। ਹੋਰ ਵੇਖੋ:‘ਸਿਕੰਦਰ 2’ ਦਾ ਪਹਿਲਾ ਗੀਤ ਹੋਵੇਗਾ ਜੱਸ ਮਾਣਕ ਦੀ ਆਵਾਜ਼ ‘ਚ ਰਿਲੀਜ਼, ਸਾਹਮਣੇ ਆਇਆ ਪੋਸਟਰ ਇਸ ਗਾਣੇ ਦੇ ਬੋਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗੀਤਕਾਰ ਜਾਨੀ ਦੀ ਕਲਮ ‘ਚੋਂ ਨਿਕਲੇ ਨੇ ਤੇ ਸੰਗੀਤ ਖੁਦ ਬੀ ਪਰਾਕ ਨੇ ਦਿੱਤਾ ਹੈ। ਇਸ ਗਾਣੇ ਨੂੰ ਗਿੱਪੀ ਗਰੇਵਾਲ ਤੇ ਨੇਹਾ ਸ਼ਰਮਾ ਉੱਤੇ ਫਿਲਮਾਇਆ ਗਿਆ ਹੈ। ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਪਿਆਰ ਦੇ ਰੰਗਾਂ ਨਾਲ ਭਰਿਆ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ, ਜਿਸਦੇ ਚੱਲਦੇ ਗਾਲਿਬ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ। ਗਿੱਪੀ ਤੇ ਨੇਹਾ ਤੋਂ ਇਲਾਵਾ ਰੌਸ਼ਨ ਪ੍ਰਿੰਸ, ਬੱਬਲ ਰਾਏ, ਵਿਕਰਮਜੀਤ, ਜੱਸ ਗਰੇਵਾਲ, ਮੁਕੁਲ ਦੇਵ, ਧੀਰਜ ਕੁਮਾਰ, ਸਮੇਤ ਕਈ ਹੋਰ ਨਾਮੀ ਚਿਹਰੇ ਇਸ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਫ਼ਿਲਮ ਨੂੰ ਡਾਇਰੈਕਟ ਕੀਤਾ ਹੈ ਰਾਕੇਸ਼ ਮਹਿਤਾ ਵੱਲੋਂ ਤੇ ਬਾਲੀਵੁੱਡ ਦੇ ਨਾਮੀ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਦੇ ਨਿਰਦੇਸ਼ਨ ਹੇਠ ਫ਼ਿਲਮ ਦੇ ਐਕਸ਼ਨ ਸੀਨਜ਼ ਨੂੰ ਤਿਆਰ ਕੀਤਾ ਗਿਆ ਹੈ। ਐਕਸ਼ਨ-ਰੋਮਾਂਸ ਦੇ ਫੁੱਲ ਪੈਕੇਜ ਨਾਲ ਭਰੀ ਇਹ ਫ਼ਿਲਮ 28 ਫਰਵਰੀ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

0 Comments
0

You may also like