Advertisment

ਬਾਣੀ ਸੰਧੂ ਨੇ ਆਪਣੇ ਨਵੇਂ ਗੀਤ 'ਫੁਲਕਾਰੀ' ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ 'ਚ, ਦੇਖੋ ਵੀਡੀਓ

author-image
By Lajwinder kaur
New Update
ਬਾਣੀ ਸੰਧੂ ਨੇ ਆਪਣੇ ਨਵੇਂ ਗੀਤ 'ਫੁਲਕਾਰੀ' ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ 'ਚ, ਦੇਖੋ ਵੀਡੀਓ
Advertisment
ਪੰਜਾਬੀ ਇੰਡਸਟਰੀ ਦੀ ਦਮਦਾਰ ਆਵਾਜ਼ ਦੀ ਮਾਲਿਕ ਬਾਣੀ ਸੰਧੂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਫੁਲਕਾਰੀ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਬਾਣੀ ਸੰਧੂ ਤੇ ਦਿਲਪ੍ਰੀਤ ਢਿੱਲੋਂ ਨੇ ਬਾਕਮਾਲ ਗਾਇਆ ਹੈ। ਹੋਰ ਵੇਖੋ:ਅੰਮ੍ਰਿਤ ਮਾਨ ਦੇ ਨਵੇਂ ਗੀਤ ‘ਕੰਬੀਨੇਸ਼ਨ’ ਦਾ ਸਰੂਰ ਚੜ੍ਹਿਆ ਨੌਜਵਾਨਾਂ ਦੇ ਸਿਰ ‘ਤੇ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਨਰਿੰਦਰ ਤਲਵਾੜਾ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਵੈਸਟਰਨ ਪੇਂਡੂ ਨੇ ਦਿੱਤਾ ਹੈ। ਗਾਣੇ ਦੇ ਵੀਡੀਓ ਨੂੰ ਏ ਰਿਅਲ ਆਰਟਜ਼ ਫ਼ਿਲਮ ਵੱਲੋਂ ਤਿਆਰ ਕੀਤਾ ਗਿਆ ਹੈ। ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖ਼ੁਦ ਬਾਣੀ ਸੰਧੂ ਤੇ ਦਿਲਪ੍ਰੀਤ ਢਿੱਲੋਂ। ਗਾਣੇ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਫੁਲਕਾਰੀ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜਿਸਦੇ ਚੱਲਦੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।publive-image ਜੇ ਗੱਲ ਕਰੀਏ ਬਾਨੀ ਸੰਧੂ ਦੇ ਵਰਕ ਫਰੰਟ ਦੀ ਤਾਂ 8 ਪਰਚੇ, ਅਫੇਅਰ, ਠੇਠ ਪੰਜਾਬਣ, ਫੋਟੋ ਵਰਗੇ ਗੀਤਾਂ ਤੋਂ ਇਲਾਵਾ ਪੰਜਾਬੀ ਫ਼ਿਲਮ ਅੜਬ ਮੁਟਿਆਰਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ। ‘ਥਾਰ ਜੱਟੀ ਦੀ’ ਗੀਤ ਵੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।    
Advertisment

Stay updated with the latest news headlines.

Follow us:
Advertisment
Advertisment
Latest Stories
Advertisment