ਇਸ ਕਿਊਟ ਜਿਹੀ ਬੱਚੀ ਦੇ ਨਾਲ ਨੱਚਦੀ ਨਜ਼ਰ ਆਈ ਬਾਣੀ ਸੰਧੂ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

written by Lajwinder kaur | March 12, 2021

ਬਾਣੀ ਸੰਧੂ ਉਰਫ਼ ਰੁਪਿੰਦਰ ਕੌਰ ਸੰਧੂ ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ। ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਚੱਕਵਾਂ ਗੀਤ ‘Majhe Wale’ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਿਹਾ ਹੈ। ਬਾਣੀ ਸੰਧੂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।

inside image of bani sandhu with cute girl

ਹੋਰ ਪੜ੍ਹੋ :  ਮਿਹਨਤਾਂ ਦੇ ਸਦਕੇ ਗੀਤਕਾਰ ਗਿੱਲ ਰੌਂਤਾ ਨੇ ਲਈ ਨਵੀਂ ਕਾਰ, ਵਾਹਿਗੁਰੂ ਜੀ ਤੇ ਫੈਨਜ਼ ਦਾ ਕੀਤਾ ਧੰਨਵਾਦ

inside image of bani shandhu

ਬਾਣੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਪਿਆਰੀ ਜਿਹੀ ਬੱਚੀ ਦੇ ਨਾਲ ਇੱਕ ਡਾਂਸ ਵਾਲਾ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ‘ਮਾਝੇ ਵਾਲੇ’ ਗਾਣੇ ਉੱਤੇ ਬਣਾਇਆ ਹੈ। ਬਾਣੀ ਸੰਧੂ ਤੇ ਗੁਰਸੀਰਤ ਨਾਂਅ ਦੀ ਇਸ ਬੱਚੀ ਦਾ ਬਾਕਮਾਲ ਦਾ ਡਾਂਸ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ । ਇਸ ਵੀਡੀਓ ਉੱਤੇ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

baani sandhu image

ਜੇ ਗੱਲ ਕਰੀਏ ਬਾਣੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਜਿਵੇਂ ਫੁਲਕਾਰੀ, ਅਫੇਅਰ,8 ਪਰਚੇ, ਠੇਠ ਪੰਜਾਬਣ, ਫੋਟੋ ਸਣੇ ਕਈ ਗੀਤ ਹਿੱਟ ਲਿਸਟ ‘ਚ ਸ਼ਾਮਿਲ ਹਨ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮ ‘ਅੜਬ ਮੁਟਿਆਰਾਂ’ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ। ‘ਥਾਰ ਜੱਟੀ ਦੀ’ ਗੀਤ ਵੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।

 

0 Comments
0

You may also like