
ਗਾਇਕਾ ਬਾਣੀ ਸੰਧੂ (Baani Sandhu) ਨੇ ਆਪਣੀ ਨਵ-ਵਿਆਹੀ ਭਾਬੀ (Bhabi) ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਭਾਬੀ’। ਜਿਸ ਤੋਂ ਬਾਅਦ ਗਾਇਕਾ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਦੱਸ ਦਈਏ ਕਿ ਬਾਣੀ ਸੰਧੂ ਦੇ ਭਰਾ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਹੈ ਅਤੇ ਇਸ ਵਿਆਹ ‘ਚ ਕੌਰ ਬੀ ਸਣੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।

ਕੌਰ ਬੀ ਆਪਣੇ ਗੀਤਾਂ ਅਤੇ ਗਿੱਧੇ ਦੇ ਨਾਲ ਸਭ ਦਾ ਦਿਲ ਜਿੱਤਦੀ ਨਜ਼ਰ ਆਈ ਸੀ । ਇਸ ਦੇ ਕੁਝ ਵੀਡੀਓਜ਼ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਸਨ ।ਬਾਣੀ ਸੰਧੂ ਦੀ ਭਰਜਾਈ ਨੂੰ ਵੇਖ ਕੇ ਪ੍ਰਸ਼ੰਸਕ ਵੀ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਜਸਪਿੰਦਰ ਚੀਮਾ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਇੱਕ ਨੇ ਲਿਖਿਆ ਕਿ ‘ਮੈਨੂੰ ਲੱਗਿਆ ਵੱਡੀ ਭੈਣ ਹੈ’। ਇੱਕ ਪ੍ਰਸ਼ੰਸਕ ਨੇ ਇਸ ਤਸਵੀਰ ‘ਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ । ਬਾਣੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

ਉਨ੍ਹਾਂ ਨੇ ਬੈਂਕ ‘ਚ ਵੀ ਨੌਕਰੀ ਕੀਤੀ ਹੈ, ਪਰ ਉਨ੍ਹਾਂ ਦੀ ਦਿਲਚਸਪੀ ਗਾਇਕੀ ਦੇ ਖੇਤਰ ‘ਚ ਕੁਝ ਕਰਨ ਦੀ ਸੀ । ਜਿਸ ਤੋਂ ਬਾਅਦ ਬਾਣੀ ਸੰਧੂ ਗਾਇਕੀ ਦੇ ਖੇਤਰ ‘ਚ ਨਿੱਤਰੀ ਅਤੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ।
View this post on Instagram