ਖੂਬ ਪਸੰਦ ਕੀਤਾ ਜਾ ਰਿਹਾ ਹੈ ਦੀਪ ਮਨੀ ਦਾ ਨਵਾਂ ਗਾਣਾ ‘ਬਾਰਿਸ਼’

Written by  Rupinder Kaler   |  July 10th 2020 06:01 PM  |  Updated: July 10th 2020 06:01 PM

ਖੂਬ ਪਸੰਦ ਕੀਤਾ ਜਾ ਰਿਹਾ ਹੈ ਦੀਪ ਮਨੀ ਦਾ ਨਵਾਂ ਗਾਣਾ ‘ਬਾਰਿਸ਼’

ਗਾਇਕ ਦੀਪ ਮਨੀ ਦਾ ਨਵਾਂ ਗਾਣਾ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ । ਇਸ ਗਾਣੇ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਉਹਨਾਂ ਦੇ ਨਾਲ ਬਾਲੀਵੁੱਡ ਅਦਾਕਾਰਾ ਇਹਾਨਾ ਢਿੱਲੋਂ ਵੀ ਨਜ਼ਰ ਆ ਰਹੇ ਨੇ । ਇਸ ਗੀਤ ਦੇ ਬੋਲ ਰੂਹ ਕੌਰ ਵੱਲੋਂ ਲਿਖੇ ਗਏ ਨੇ ਅਤੇ ਮਿਊਜ਼ਿਕ ਦੀਪ ਮਨੀ ਨੇ ਖੁਦ ਦਿੱਤਾ ਹੈ । ਇਹ ਇੱਕ ਸੈਡ ਸੌਂਗ ਹੈ ਜਿਸ ‘ਚ ਦੋ ਦਿਲਾਂ ਦੇ ਪਿਆਰ ਨੂੰ ਦਰਸਾਇਆ ਗਿਆ ਹੈ ।

https://www.instagram.com/p/CCaSh7agBag/

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹਾਨਾ ਢਿੱਲੋਂ ਨੇ ਇਸ ਗੀਤ ਦੀ ਵੀਡੀਓ ਮੁੰਬਈ ਤੋਂ ਵਾਪਿਸ ਆਉਣ ਤੋਂ ਬਾਅਦ ਕੀਤੀ ਹੈ । ਇਸ ਤਰ੍ਹਾਂ ਕਰਕੇ ਇਹਾਨਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਰਪਰਾਈਜ਼ ਦਿੱਤਾ ਹੈ । ਇਸ ਗੀਤ ਦਾ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਗਿਆ ਹੈ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਤੇ ਵੀ ਸੁਣ ਸਕਦੇ ਹੋ । ਇਸ ਦੇ ਨਾਲ ਹੀ ਗੀਤ ਨੂੰ ਯੂਟਿਊਬ ‘ਤੇ ਜਾਰੀ ਕੀਤਾ ਗਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network