ਬਾਬਾ ਸੇਵਾ ਸਿੰਘ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ, ਪਦਮਸ਼੍ਰੀ ਅਵਾਰਡ ਵਾਪਸ ਕਰਨ ਦਾ ਕੀਤਾ ਐਲਾਨ

written by Rupinder Kaler | December 04, 2020

ਕਿਸਾਨਾਂ ਦੇ ਹੱਕ ਵਿੱਚ ਹੁਣ ਕਈ ਧਾਰਮਿਕ ਜੱਥੇਬੰਦੀਆਂ ਦੇ ਆਗੂ ਵੀ ਅੱਗੇ ਆ ਗਏ ਹਨ । ਜਿੱਥੇ ਪੰਜਾਬ ਦੇ ਕਈ ਖਿਡਾਰੀਆਂ ਨੇ ਆਪਣੇ ਪੁਰਸਕਾਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ ਉੱਥੇ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਪਦਮਸ਼੍ਰੀ ਅਵਾਰਡ ਵਾਪਸ ਕਰਨ ਦਾ ਐਲਾਨ ਕੀਤਾ । ਬਾਬਾ ਸੇਵਾ ਸਿੰਘ ਨੇ ਇਕ ਚਿੱਠੀ ਰਾਸ਼ਟਰਪਤੀ ਨੂੰ ਭੇਜੀ ਹੈ ।

Padma-Shri-returned

ਹੋਰ ਪੜ੍ਹੋ :

Padma-Shri-returned

ਚਿੱਠੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਲਿਖਿਆ ਹੈ 'ਅੱਜ ਦੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕਰਨ ਤੇ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਜ਼ੁਲਮ ਕਰਨ ਦੇ ਵਰਤਾਰੇ ਸਬੰਧੀ ਵੇਦਨਾ ਪ੍ਰਗਟ ਕਰਦਿਆਂ ਪਦਮ ਸ੍ਰੀ ਅਵਾਰਡ ਵਾਪਸ ਕਰਦਾ ਹਾਂ'। ਬਾਬਾ ਸੇਵਾ ਸਿੰਘ ਨੇ ਕਿਹਾ ਕਿ ਅੱਜ ਜਦੋਂ ਸਮੁੱਚੇ ਭਾਰਤ ਦੇ ਕਿਸਾਨ ਅਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤਾਂ ਅਜਿਹੇ ਸਮੇਂ ਸਰਕਾਰ ਵੱਲੋਂ ਅਪਣਾਇਆ ਜਾ ਰਿਹਾ ਵਤੀਰਾ ਚਿੰਤਾਜਨਕ ਹੈ।

Padma-Shri-returned

ਉਹਨਾਂ ਕਿਹਾ ਇਹ ਮਾਣ- ਸਨਮਾਨ ਲੋਕ ਤੇ ਸਮਾਜ ਭਲਾਈ ਲਈ ਹੀ ਮਿਲਦੇ ਹਨ, ਜਦੋਂ ਆਮ ਲੋਕਾਂ ਨਾਲ ਵਧੀਕੀ ਹੋ ਰਹੀ ਹੋਵੇ, ਉਹਨਾਂ ਨੂੰ ਲਿਤਾੜਿਆ ਜਾ ਰਿਹਾ ਹੋਵੇ, ਲੋਕ ਕੜਾਕੇ ਦੀ ਠੰਢ ਵਿਚ ਸੜਕਾਂ 'ਤੇ ਸਮਾਂ ਗੁਜ਼ਾਰ ਰਹੇ ਹੋਣ ਤੇ ਅਜਿਹੇ ਵਿਚ ਰਾਸ਼ਟਰ ਉਹਨਾਂ ਨੂੰ ਅੱਖੋਂ ਪਰੋਖੇ ਕਰ ਰਿਹਾ ਹੋਵੇ ਤਾਂ ਅਜਿਹੇ ਰਾਸ਼ਟਰੀ ਸਨਮਾਨ ਨੂੰ ਕੋਲ ਰੱਖਣ ਦੀ ਕੋਈ ਤੁਕ ਨਹੀਂ ਬਣਦੀ। ਬਾਬਾ ਸੇਵਾ ਸਿੰਘ ਨੇ ਅਖੀਰ ਵਿਚ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਸਰਕਾਰ ਕਿਸਾਨੀ ਦੀ ਸੁਰੱਖਿਆ ਲਈ ਜ਼ਰੂਰ ਕੋਈ ਕਦਮ ਚੁੱਕੇਗੀ’।

0 Comments
0

You may also like