ਦਿਲਾਂ ਨੂੰ ਛੂਹ ਰਿਹਾ ਹੈ ਬੱਬਲ ਰਾਏ ਦਾ ਨਵਾਂ ਗੀਤ ‘ਏ ਕਾਸ਼’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | August 09, 2020

ਪੰਜਾਬੀ ਸੰਗੀਤਕ ਜਗਤ ਦੇ ਬਾਕਮਾਲ ਤੇ ਹੈਂਡਸਮ ਗਾਇਕ ਬੱਬਲ ਰਾਏ ਇੱਕ ਲੰਬੇ ਸਮੇਂ ਤੋਂ ਬਾਅਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਜੀ ਹਾਂ ਮੋਸਟ ਅਵੇਟਡ ਗੀਤ ‘ਏ ਕਾਸ਼’ (Ae Kaash) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਇੱਕ ਕੁੜੀ ਦੇ ਪੱਖ ਤੋਂ ਗਾਇਆ ਹੈ । ਇਸ ਗੀਤ ‘ਚ ਅਧੂਰੇ ਤੇ ਸੱਚੇ ਪਿਆਰ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਦੇ ਨਾਲ ਬਿਆਨ ਕੀਤਾ ਗਿਆ ਹੈ । ਹੋਰ ਵੇਖੋ : ‘ਪਿਓ ਪੁੱਤ’ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰ ਰਿਹਾ ਹੈ ਪੰਜਾਬੀ ਗਾਇਕ ਅਮਰ ਸੈਂਬੀ ਦਾ ਨਵਾਂ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਕੈਲੇ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਨਵਜੀਤ ਬੁੱਟਰ ਨੇ ਡਾਇਰੈਕਟ ਕੀਤਾ ਹੈ । ਵੀਡੀਓ ‘ਚ ਬੱਬਲ ਰਾਏ ਤੇ ਪੰਜਾਬੀ ਮਾਡਲ ਸਿਮਰਨ ਕੌਰ ਹੁੰਦਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ।  ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ । ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਗਾਇਕੀ ਤੋਂ ਇਲਾਵਾ ਉਹ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ ।

0 Comments
0

You may also like