Advertisment

ਦੇਖੋ ਵੀਡੀਓ :  ਪਿਆਰ ਦੇ ਰੰਗਾਂ ਨਾਲ ਭਰਿਆ ਬੱਬਲ ਰਾਏ ਦਾ ਨਵਾਂ ਗੀਤ ‘Aahi Gallan Teriyan’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ

author-image
By Lajwinder kaur
New Update
ਦੇਖੋ ਵੀਡੀਓ :  ਪਿਆਰ ਦੇ ਰੰਗਾਂ ਨਾਲ ਭਰਿਆ ਬੱਬਲ ਰਾਏ ਦਾ ਨਵਾਂ ਗੀਤ ‘Aahi Gallan Teriyan’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ
Advertisment
ਪੰਜਾਬੀ ਗਾਇਕ ਬੱਬਲ ਰਾਏ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ।  ਜੀ ਹਾਂ ਪਿਆਰ ਦੇ ਰੰਗਾਂ ਨਾਲ ਭਰਿਆ ਰੋਮਾਂਟਿਕ ਗੀਤ 'ਆਹੀ ਗੱਲਾਂ ਤੇਰੀਆਂ' (Aahi Gallan Teriyan) ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਮਿਊਜ਼ਿਕ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।
Advertisment
inside image of babbal rai new song Image Source –youtube ਹੋਰ ਪੜ੍ਹੋ :ਕੁਲਜਿੰਦਰ ਸਿੱਧੂ ਤੇ ਸਾਰਾ ਗੁਰਪਾਲ ਦੀ ਆਉਣ ਵਾਲੀ ਫ਼ਿਲਮ 'ਗੁਰਮੁਖ' ਦੀ ਰਿਲੀਜ਼ ਡੇਟ ਆਈ ਸਾਹਮਣੇ, ਐਕਟਰ ਨੇ ਪੋਸਟ ਪਾ ਕੇ ਸ਼ੇਅਰ ਕੀਤਾ ਨਵਾਂ ਪੋਸਟਰ image of babbal rai and mahira sharma ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Daljit Chitti ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਟਰੂ ਮੇਕਰਜ਼ ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਬੱਬਲ ਰਾਏ ਤੇ ਮਾਹਿਰਾ ਸ਼ਰਮਾ । ‘ਆਹੀ ਗੱਲਾਂ ਤੇਰੀਆਂ’ ਗਾਣੇ ਨੂੰ ਬੱਬਲ ਰਾਏ ਨੇ ਇੱਕ ਮੁਟਿਆਰ ਦੇ ਪੱਖ ਤੋਂ ਗਾਇਆ ਹੈ । ਇਸ ਗੀਤ ਨੂੰ ਟੀਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਯੂਟਿਊਬ ਉੱਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ।
Advertisment
babbal rai image ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਖੇਤਰ ‘ਚ ਕਾਫੀ ਸਰਗਰਮ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।  
 
View this post on Instagram
 

A post shared by PTC Punjabi (@ptc.network)

Advertisment

Stay updated with the latest news headlines.

Follow us:
Advertisment