ਸਿਸਟਮ ਨੂੰ ਲਾਹਨਤਾਂ ਪਾਉਂਦਾ ‘ਪੋਸਤੀ’ ਫ਼ਿਲਮ ਦਾ ਨਵਾਂ ਗੀਤ ‘ਗੱਭਰੂ’ ਬੱਬਲ ਰਾਏ ਦੀ ਦਮਦਾਰ ਆਵਾਜ਼ ‘ਚ ਹੋਇਆ ਰਿਲੀਜ਼, ਛਾਇਆ ਟਰੈਂਡਿੰਗ 'ਚ

Written by  Lajwinder kaur   |  March 10th 2020 03:30 PM  |  Updated: March 10th 2020 03:30 PM

ਸਿਸਟਮ ਨੂੰ ਲਾਹਨਤਾਂ ਪਾਉਂਦਾ ‘ਪੋਸਤੀ’ ਫ਼ਿਲਮ ਦਾ ਨਵਾਂ ਗੀਤ ‘ਗੱਭਰੂ’ ਬੱਬਲ ਰਾਏ ਦੀ ਦਮਦਾਰ ਆਵਾਜ਼ ‘ਚ ਹੋਇਆ ਰਿਲੀਜ਼, ਛਾਇਆ ਟਰੈਂਡਿੰਗ 'ਚ

ਬੱਬਲ ਰਾਏ ਦੀ ਮੋਸਟ ਅਵੇਟਡ ਫ਼ਿਲਮ ‘ਪੋਸਤੀ’ ਜਿਸ ਨੂੰ ਲੈ ਕੇ ਦਰਸ਼ਕ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਨੇ । ਫ਼ਿਲਮ ਦੇ ਬਾਕਮਾਲ ਦੇ ਟ੍ਰੇਲਰ ਤੋਂ ਬਾਅਦ ਫ਼ਿਲਮ ਦਾ ਨਵਾਂ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ‘ਗੱਭਰੂ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਬੱਬਲ ਰਾਏ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਹ ਗੀਤ ਚੱਕਵੀਂ ਬੀਟ ਵਾਲਾ ਹੈ, ਜਿਸ ‘ਚ ਅੱਜ ਦੀ ਨੌਜਵਾਨ ਪੀੜ੍ਹੀ ਦੀਆਂ ਮੁਸ਼ਕਿਲਾਂ ਨੂੰ ਸ਼ਾਨਦਾਰ ਢੰਗ ਦੇ ਨਾਲ ਬਿਆਨ ਕੀਤਾ ਗਿਆ ਹੈ ।

ਹੋਰ ਵੇਖੋ:ਪਿਓ ਧੀ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰਦਾ ਗੀਤ ‘ਸ਼ਮਲਾ’ ਬਲਰਾਜ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

ਇੱਕ ਲੰਬੇ ਅਰਸੇ ਬਾਅਦ ਬੱਬਲ ਰਾਏ ਦੀ ਕਲਮ ‘ਚੋਂ ਕੋਈ ਗੀਤ ਨਿਕਲਿਆ ਹੈ । ਜੀ ਹਾਂ ਗੱਭਰੂ ਗੀਤ ਦੇ ਬੋਲ ਬੱਬਲ ਰਾਏ ਨੇ ਖੁਦ ਹੀ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਇਸ ਗੀਤ ਨੂੰ ਹੰਬਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਫ਼ਿਲਮ ‘ਪੋਸਤੀ’ ਦੇ ਰਾਹੀਂ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਸ਼ਾਨਦਾਰ ਢੰਗ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ । ਰਾਣਾ ਰਣਬੀਰ ਵੱਲੋਂ ਇਸ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ । ਫ਼ਿਲਮ ‘ਚ ਨਜ਼ਰ ਆਉਣਗੇ ਬੱਬਲ ਰਾਏ, ਰਘਵੀਰ ਬੋਲੀ, ਪ੍ਰਿੰਸ ਕੰਵਲਜੀਤ ਸਿੰਘ, ਜ਼ਰੀਨ ਖ਼ਾਨ, ਸੁਰੀਲੀ ਗੌਤਮ, ਜੱਸ ਢਿੱਲੋ, ਵੱਡਾ ਗਰੇਵਾਲ, ਮਲਕੀਤ ਰੌਣੀ, ਵਰਗੇ ਕਈ ਹੋਰ ਨਾਮੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਨਿਰਦੇਸ਼ਕ ਦੇ ਤੌਰ 'ਤੇ ਰਾਣਾ ਰਣਬੀਰ ਦੀ ਇਹ ਦੂਜੀ ਫ਼ਿਲਮ ਹੈ । ਇਸ ਤੋਂ ਪਹਿਲਾਂ ਫ਼ਿਲਮ ‘ਅਸੀਸ’ ਵਰਗੀ ਸ਼ਾਨਦਾਰ ਫ਼ਿਲਮ ਪੰਜਾਬੀ ਸਿਨੇਮਾ ਜਗਤ ਨੂੰ ਦੇ ਚੁੱਕੇ ਨੇ । ਪੋਸਤੀ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ । ਇਹ ਫ਼ਿਲਮ 20 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network