ਗਾਇਕ ਬੱਬਲ ਰਾਏ ‘Aahi Gallan Teriyan’ ਗੀਤ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ

written by Lajwinder kaur | February 24, 2021

ਪੰਜਾਬੀ ਗਾਇਕ ਬੱਬਲ ਰਾਏ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਉਹ ‘Aahi Gallan Teriyan’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ।

inside image of babbal rai new song aahi gallan teri poster

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਨਵੇਂ ਗੀਤ ‘FLY’ ਦਾ ਫਰਸਟ ਲੁੱਕ

babbal rai with jaswinder bhalla

ਉਨ੍ਹਾਂ ਨੇ ਗਾਣੇ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ਬਹੁਤ ਜਲਦ ਆ ਰਿਹਾ ਹੈ ਨਵਾਂ ਗੀਤ ‘ਆਹੀ ਗੱਲਾਂ ਤੇਰੀਆਂ’ । ਪੋਸਟਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside image of babbal rai instagram pic

ਇਸ ਗੀਤ ‘ਚ ਉਨ੍ਹਾਂ ਦੇ ਨਾਲ ਫੀਚਰਿੰਗ ਕਰਦੀ ਹੋਈ ਦਿਖਾਈ ਦੇਵੇਗੀ ਪੰਜਾਬੀ ਮਾਡਲ ਮਾਹਿਰਾ ਸ਼ਰਮਾ। ਗਾਣੇ ਦੇ ਬੋਲ Daljit Chitti ਨੇ ਲਿਖੇ ਨੇ ਤੇ ਮਿਊਜ਼ਿਕ ਹੋਵੇਗਾ Avvy Sra ਦਾ । ਗਾਣੇ ਦਾ ਵੀਡੀਓ ਟਰੂ ਮੇਕਰਸ ਵੱਲੋਂ ਤਿਆਰ ਕੀਤਾ ਗਿਆ ਹੈ।  ਇਹ ਗੀਤ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ । ਫ਼ਿਲਹਾਲ ਗਾਣੇ ਦੀ ਰਿਲੀਜ਼ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ। ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਨੇ ।

 

 

View this post on Instagram

 

A post shared by Babbal Rai (@babbalrai9)

0 Comments
0

You may also like