ਬੱਬਲ ਰਾਏ ਲੈ ਕੇ ਆ ਰਹੇ ਨੇ ਆਪਣਾ ਨਵਾਂ ਸਿੰਗਲ ਟਰੈਕ ‘Ae Kaash’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
ਪੰਜਾਬੀ ਗਾਇਕ ਬੱਬਲ ਰਾਏ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ ਆਪਣਾ ਨਵਾਂ ਗੀਤ ‘ਏ ਕਾਸ਼’(Ae Kaash) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਇਸ ਗੀਤ ਨੂੰ ਬੱਬਲ ਰਾਏ ਆਪਣੀ ਮਿੱਠੀ ਆਵਾਜ਼ ਦੇ ਨਾਲ ਪੇਸ਼ ਕਰਨਗੇ ।
ਹੋਰ ਵੇਖੋ: ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਇਸ ਪੰਜਾਬੀ ਗੀਤ ‘ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਪਸੰਦ
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਕੈਲੀ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਦਾ ਸੁਣਨ ਨੂੰ ਮਿਲੇਗਾ । ਗਾਣੇ ਦਾ ਵੀਡੀਓ ਨਵਜੀਤ ਬੁੱਟਰ ਨੇ ਡਾਇਰੈਕਟ ਕੀਤਾ ਹੈ । ਇਸ ਵੀਡੀਓ ‘ਚ ਬੱਬਲ ਰਾਏ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਵੇਗੀ ਪੰਜਾਬੀ ਮਾਡਲ ਸਿਮਰਨ ਕੌਰ ਹੁੰਦਲ । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ ।
ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਹੁਤ ਜਲਦ ਪੰਜਾਬੀ ਫ਼ਿਲਮ ‘ਪੋਸਤੀ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।