ਬੱਬਲ ਰਾਏ ‘ਅਰਦਾਸ ਕਰਾਂ’ ਦੇ ਨਾਲ ਜੁੜੇ ਆਪਣੇ ਅਹਿਸਾਸ ਨੂੰ ਕੀਤਾ ਸਾਂਝਾ, ਦੇਖੋ ਵੀਡੀਓ

written by Lajwinder kaur | July 15, 2019

ਪੰਜਾਬੀ ਗਾਇਕ ਬੱਬਲ ਰਾਏ ਜਿਨ੍ਹਾਂ ਨੇ ਗਾਇਕੀ ਦੇ ਨਾਲ ਆਪਣੀ ਅਦਾਕਾਰੀ ਨਾਲ ਵੀ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਹੀ ਜਗ੍ਹਾ ਬਣਾ ਲਈ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਅਰਦਾਸ ਕਰਾਂ ਦਾ ਹਿੱਸਾ ਹੋਣ ਦਾ ਸਰਪ੍ਰਾਈਜ਼ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 'ਅਰਦਾਸ ਕਰਾਂ' ਫ਼ਿਲਮ ਦੀ  ਸਪੈਸ਼ਲ ਸਕਰੀਨਿੰਗ ਜੋ ਕੇ ਵਿਦੇਸ਼ ‘ਚ ਕੀਤੀ ਗਈ ਹੈ। ਜਿੱਥੇ ਬੱਬਲ ਰਾਏ ਨੇ ਪੀਟੀਸੀ ਪੰਜਾਬੀ ਦੇ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਆਪਣੇ ਜਜ਼ਬਾਤਾਂ ਨੂੰ ਵੀ ਸਾਂਝਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਪਹਿਲੀ ਵਾਰ ਪੱਗ ਬੰਨ ਕੇ ਵੱਡੇ ਪਰਦੇ ਉੱਤੇ ਨਜ਼ਰ ਆਏ ਹਨ। ਉਨ੍ਹਾਂ ਲਈ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਇੰਨੀ ਵਧੀਆ ਫ਼ਿਲਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਫ਼ਿਲਮ ਦੇ ਨਾਲ ਗਿੱਪੀ ਗਰੇਵਾਲ ਤੇ ਬਲਜੀਤ ਸਿੰਘ ਦਿਓ ਦੀ ਜੰਮ ਕੇ ਤਾਰੀਫ਼ ਕੀਤੀ। ਇਸ ਤੋਂ ਇਲਾਵਾ ਫ਼ਿਲਮ ਦੇਖ ਕੇ ਨਿਕਲੇ ਦਰਸ਼ਕਾਂ ਨੇ ਫ਼ਿਲਮ ਦੀ ਕਹਾਣੀ ਦੇ ਨਾਲ ਫ਼ਿਲਮ ਦੇ ਸਾਰੇ ਹੀ ਕਿਰਦਾਰਾਂ ਦੀ ਖ਼ੂਬ ਤਾਰੀਫ਼ ਕਰਦੇ ਹੋਏ ਨਜ਼ਰ ਆ ਰਹੇ ਹਨ।

Babbal Rai Shared His Work Experience Ardaas Karaan Movie Babbal Rai
ਹੋਰ ਵੇਖੋ:ਪ੍ਰਸ਼ੰਸਕ ਨੇ ਸਿੱਧੂ ਮੂਸੇਵਾਲਾ ਦੇ ਲਈ ਦੀਵਾਨਗੀ ਨੂੰ ਕੁਝ ਇਸ ਤਰ੍ਹਾਂ ਕੀਤਾ ਬਿਆਨ, ਦੇਖੋ ਤਸਵੀਰਾਂ ਦੱਸ ਦਈਏ ਅਰਦਾਸ ਕਰਾਂ 19 ਜੁਲਾਈ ਨੂੰ ਭਾਰਤ ਸਮੇਤ ਬਾਕੀ ਦੇਸ਼ਾਂ ‘ਚ ਲੋਹਾ ਮੰਨਵਾਉਂਦੀ ਹੋਈ ਨਜ਼ਰ ਆਵੇਗੀ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਰਾਣਾ ਰਣਬੀਰ, ਯੋਗਰਾਜ ਸਿੰਘ, ਗੁਰਪ੍ਰੀਤ ਘੁੱਗੀ, ਮਲਕੀਤ ਰੌਣੀ, ਗੁਰਪ੍ਰੀਤ ਭੰਗੂ, ਜਪਜੀ ਖਹਿਰਾ, ਬੱਬਲ ਰਾਏ, ਰਘਬੀਰ ਬੋਲੀ ਸਮੇਤ ਕਈ ਵੱਡੇ ਚਿਹਰੇ ਨਜ਼ਰ ਆਉਣਗੇ।
View this post on Instagram
 

#ardaaskaraan behind the scenes :) film releasing on 19th july ??

A post shared by Babbal Rai (@babbalrai9) on

0 Comments
0

You may also like