ਬੱਬਲ ਰਾਏ ਨੇ ਸਾਂਝਾ ਕੀਤਾ ਗੀਤ TERE LAYI ਲਈ ਦਾ ਉਹ ਖ਼ਾਸ ਪੈਰਾ ਜੋ ਕਿ ਵੀਡੀਓ ‘ਚ ਨਹੀਂ ਸੀ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ
ਬੱਬਲ ਰਾਏ ਨੇ ਸਾਂਝਾ ਕੀਤਾ ਗੀਤ TERE LAYI ਲਈ ਦਾ ਉਹ ਖ਼ਾਸ ਪੈਰਾ ਜੋ ਕਿ ਵੀਡੀਓ ‘ਚ ਨਹੀਂ ਸੀ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ
ਪੰਜਾਬੀ ਗਾਇਕ ਬੱਬਲ ਰਾਏ Babbal Rai ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵੀਆਂ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
Babbal Rai
ਇਸ ਵੀਡੀਓ 'ਚ ਉਹ ਆਪਣੇ ਸੁਪਰ ਹਿੱਟ ਗੀਤ TERE LAYI ਦਾ ਉਹ ਪੈਰਾ ਗਾਉਂਦੇ ਹੋਏ ਨਜ਼ਰ ਆ ਰਹੇ ਨੇ, ਜੋ ਕਿ ਵੀਡੀਓ ਚ ਨਹੀਂ ਸੀ। ਇਹ ਬੋਲ ਬਹੁਤ ਹੀ ਪਿਆਰੇ ਨੇ ਜੋ ਕਿ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਹੇ ਨੇ। ਇਸ ਇੰਸਟਾ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘This verse from TERE LAYI wasn’t included in the music video ! ਤੁਸੀਂ ਇਸ ਰਾਹੀਂ ਆਪਣੇ ਖ਼ਾਸ ਵਿਅਕਤੀ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰ ਸਕਦੇ ਹੋ । ਪ੍ਰਸ਼ੰਸਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

ਜੇ ਗੱਲ ਕਰੀਏ ਬੱਬਲ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ‘ਆਹੀ ਗੱਲਾਂ ਤੇਰੀਆਂ’, ਤੇਰੀ ਲਈ, ਅੱਖ ਤੇਰੀ, 21ਵਾਂ, ਅੱਖ ਤੇਰੀ, ਤੇਰਾ ਨਾਂ ਵਰਗੇ ਕਈ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਖੇਤਰ ‘ਚ ਕਾਫੀ ਸਰਗਰਮ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦੀ ਫ਼ਿਲਮ ਪੋਸਤੀ ਜੋ ਕਿ 28 ਜਨਵਰੀ ਨੂੰ ਰਿਲੀਜ਼ ਹੋਵੇਗੀ। ਦੱਸ ਦਈਏ ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ‘ਅਰਦਾਸ ਕਰਾਂ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
