ਬੱਬਲ ਰਾਏ ਨੇ ਸ਼ੇਅਰ ਕੀਤਾ ਆਪਣੇ ਆਉਣ ਵਾਲੇ ਨਵੇਂ ਗੀਤ ‘ਏ ਕਾਸ਼’ ਦਾ ਮੋਸ਼ਨ ਪੋਸਟਰ, ਇਸ ਦਿਨ ਹੋਵੇਗਾ ਰਿਲੀਜ਼

Written by  Lajwinder kaur   |  August 07th 2020 12:32 PM  |  Updated: August 07th 2020 12:32 PM

ਬੱਬਲ ਰਾਏ ਨੇ ਸ਼ੇਅਰ ਕੀਤਾ ਆਪਣੇ ਆਉਣ ਵਾਲੇ ਨਵੇਂ ਗੀਤ ‘ਏ ਕਾਸ਼’ ਦਾ ਮੋਸ਼ਨ ਪੋਸਟਰ, ਇਸ ਦਿਨ ਹੋਵੇਗਾ ਰਿਲੀਜ਼

ਪੰਜਾਬੀ ਗਾਇਕ ਬੱਬਲ ਰਾਏ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਿਹਾ ਹੈ । ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਏ ਕਾਸ਼’(Ae Kaash) ਦਾ ਮੋਸ਼ਨ ਪੋਸਟਰ ਸ਼ੇਅਰ ਕੀਤਾ ਹੈ । ਹੋਰ ਵੇਖੋ : ਸਿਸਟਮ ਨੂੰ ਲਾਹਨਤਾਂ ਪਾਉਂਦਾ ‘ਪੋਸਤੀ’ ਫ਼ਿਲਮ ਦਾ ਨਵਾਂ ਗੀਤ ‘ਗੱਭਰੂ’ ਬੱਬਲ ਰਾਏ ਦੀ ਦਮਦਾਰ ਆਵਾਜ਼ ‘ਚ ਹੋਇਆ ਰਿਲੀਜ਼, ਛਾਇਆ ਟਰੈਂਡਿੰਗ 'ਚ

ਉਨ੍ਹਾਂ ਨੇ ਮੋਸ਼ਨ ਪੋਸਟਰ ਸ਼ੇਅਰ ਕਰਦੇ ਲਿਖਿਆ ਹੈ, ‘ਏ ਕਾਸ਼ ਮੋਸ਼ਨ ਪੋਸਟਰ..ਗੀਤ ਆ ਰਿਹਾ ਹੈ 9 ਅਗਸਤ ਨੂੰ’ । ਦਰਸ਼ਕਾਂ ਨੂੰ ਇਹ ਪੋਸਟਰ ਖੂਬ ਪਸੰਦ ਆ ਰਿਹਾ ਹੈ ।

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਕੈਲੀ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਦਾ ਸੁਣਨ ਨੂੰ ਮਿਲੇਗਾ । ਗਾਣੇ ਦਾ ਵੀਡੀਓ ਨਵਜੀਤ ਬੁੱਟਰ ਨੇ ਡਾਇਰੈਕਟ ਕੀਤਾ ਹੈ । ਇਸ ਵੀਡੀਓ ‘ਚ ਬੱਬਲ ਰਾਏ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਵੇਗੀ ਪੰਜਾਬੀ ਮਾਡਲ ਸਿਮਰਨ ਕੌਰ ਹੁੰਦਲ । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ । ਦਰਸ਼ਕ ਇਸ ਗੀਤ ਨੂੰ ਲੈ ਕੇ ਬਹੁਤ ਉਤਸੁਕ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network