ਗਾਇਕ ਰਣਜੀਤ ਬਾਵਾ ਦੇ ਘਰ ਪਹੁੰਚੇ ਬੱਬੂ ਮਾਨ ਅਤੇ ਜਸਬੀਰ ਜੱਸੀ, ਵੀਡੀਓ ਵਾਇਰਲ

written by Shaminder | June 10, 2021

ਗਾਇਕ ਰਣਜੀਤ ਬਾਵਾ ਦੇ ਘਰ ਜਸਬੀਰ ਜੱਸੀ ਅਤੇ ਬੱਬੂ ਮਾਨ ਪਹੁੰਚੇ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ‘ਚ ਬੱਬੂ ਮਾਨ, ਰਣਜੀਤ ਬਾਵਾ, ਅਮਿਤੋਜ ਮਾਨ ਅਤੇ ਜਸਬੀਰ ਜੱਸੀ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤਿੰਨੇ ਗਾਇਕ ਕਿਸੇ ਗੱਲ ਨੂੰ ਲੈ ਕੇ ਹੱਸਦੇ ਨਜ਼ਰ ਆ ਰਹੇ ਹਨ ।

singer jasbir jassi, babbu maan and ranjit bawa in one frame image source-instagram
ਹੋਰ ਪੜ੍ਹੋ : ਮੀਕਾ ਸਿੰਘ ਦਾ ਅੱਜ ਹੈ ਜਨਮ ਦਿਨ, ਭਤੀਜੀ ਅਜੀਤ ਮਹਿੰਦੀ ਨੇ ਦਿੱਤੀ ਵਧਾਈ 
Babbu Maan image source-instagram
ਇਸ ਵੀਡੀਓ ਨੂੰ ਕਾਲੀਆ ਸੰਦੀਪ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਤਿੰਨੋਂ ਗਾਇਕਲ ਕਾਫੀ ਖੁਸ਼ ਦਿਖਾਈ ਦੇ ਰਹੇ ਹਨ । ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ‘ਫਿਕਰ ਕਰੀਂ ਨਾ ਅੰਮੀਏ’ ਗੀਤ ਆਇਆ ਹੈ ।
Jasbir jassi image source-instagram
ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਦੇ ਨਾਲ ਹੀ ਗਾਇਕ ਜਸਬੀਰ ਜੱਸੀ ਵੀ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋਏ ਹਨ । ਉਨ੍ਹਾਂ ਦੇ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
 
View this post on Instagram
 

A post shared by sandeep kalia (@kalia.sandeep)

0 Comments
0

You may also like