ਬੱਬੂ ਮਾਨ ਦਾ ‘Barsaat’ ਗੀਤ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | July 18, 2021

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬੱਬੂ ਮਾਨ ਜੋ ਕਿ ਇੱਕ ਵਾਰ ਫਿਰ ਤੋਂ ਬਾਅਦ ਆਪਣੇ ਨਵੇਂ ਟਰੈਕ ਬਰਸਾਤ (Barsaat)ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਨੇ। ਜੀ ਹਾਂ ਟੀਜ਼ਰ ਤੋਂ ਬਾਅਦ ਇਸ ਗੀਤ ਦਾ ਆਡੀਓ ਰਿਲੀਜ਼ ਕਰ ਦਿੱਤਾ ਗਿਆ ਹੈ।

Babbu Maan image source-youtube
ਹੋਰ ਪੜ੍ਹੋ :  ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਇੰਗਲੈਂਡ ਦੀਆਂ ਗਲੀਆਂ ‘ਚ ਮਸਤੀ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆਇਆ ਪਤੀ-ਪਤਨੀ ਦਾ ਇਹ ਕਿਊਟ ਅੰਦਾਜ਼, ਦੋ ਮਿਲੀਅਨ ਤੋਂ ਵੱਧ ਆਏ ਲਾਈਕਸ
ਹੋਰ ਪੜ੍ਹੋ : ‘ਫਿਲਹਾਲ-2’ ਗੀਤ ਨੂੰ ਇਨ੍ਹਾਂ ਕਲਾਕਾਰਾਂ ਨੇ ਬਣਾਇਆ ਫਨੀ ਅੰਦਾਜ਼ ‘ਚ, ਬੀ ਪਰਾਕ ਵੀ ਆਪਣੇ ਆਪ ਨੂੰ ਰੋਕ ਨਹੀਂ ਪਾਏ ਸਾਂਝਾ ਕਰਨ ਤੋਂ, ਦੇਖੋ ਇਹ ਮਜ਼ੇਦਾਰ ਵੀਡੀਓ
singer babbu maan new song barsaat song audio released image source-youtube
ਬਰਸਾਤ ਗੀਤ ਦਾ ਆਡੀਓ ਬਹੁਤ ਹੀ ਪਿਆਰਾ ਹੈ, ਜਿਸ ਕਰਕੇ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਇਸ ਗੀਤ ਦੇ ਵੀਡੀਓ ਲਈ ਉਤਸੁਕ ਨੇ। ਬਰਸਾਤ ਰੋਮਾਂਟਿਕ ਗੀਤ ਹੈ ਜਿਸ ਨੂੰ ਬੱਬੂ ਮਾਨ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ। ਇਸ ਗੀਤ ਦੇ ਬੋਲ ਤੋਂ ਲੈ ਕੇ ਮਿਊਜ਼ਿਕ ਖੁਦ ਬੱਬੂ ਮਾਨ ਨੇ ਹੀ ਤਿਆਰ ਕੀਤਾ ਹੈ। ਗੀਤ ਉਨ੍ਹਾਂ ਦੀ ਮਿਊਜ਼ਿਕ ਐਲਬਮ ‘Mera Gham 2’ ਵਿੱਚੋਂ ਹੈ। Swag Music ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
babbu maan new song koonj teaser out now image source-youtube
ਦੱਸ ਦਈਏ ਹਾਲ ਹੀ ‘ਚ ਬੱਬੂ ਮਾਨ ਦਾ ਨਵਾਂ ਗੀਤ ‘Koonj’ ਦਾ ਟੀਜ਼ਰ ਵੀ ਦਰਸ਼ਕਾਂ ਦੇ ਸਨਮੁੱਖ ਹੋਇਆ ਹੈ। ਜੇ ਗੱਲ ਕਰੀਏ ਗਾਇਕ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹੈ, ਜੋ ਕਿ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਸਰਗਰਮ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਬਹੁਤ ਜਲਦ ਉਹ ਨਵੀਂ ਫ਼ਿਲਮ ‘ਸੁੱਚਾ ਸੂਰਮਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

0 Comments
0

You may also like