ਬੱਬੂ ਮਾਨ ਨੇ ਕਿਸਾਨਾਂ ਨਾਲ ਸਿੰਘੂ ਬਾਰਡਰ ਤੇ ਮਨਾਈ ਲੋਹੜੀ

written by Rupinder Kaler | January 13, 2021

ਅੱਜ ਲੋਹੜੀ ਦਾ ਤਿਉਹਾਰ ਹੈ ਤੇ ਇਸ ਤਿਉਹਾਰ ਨੂੰ ਖ਼ਾਸ ਬਨਾਉਣ ਲਈ ਗਾਇਕ ਬੱਬੂ ਮਾਨ ਸਿੰਘੂ ਬਾਰਡਰ ਤੇ ਪਹੁੰਚੇ । ਇੱਥੇ ਪਹੁੰਚ ਕੇ ਬੱਬੂ ਮਾਨ ਨੇ ਕਿਸਾਨਾਂ ਨਾਲ ਲੋਹੜੀ ਮਨਾਈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ ਕਿਸਾਨੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਬੱਬੂ ਮਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਤੇ ਉਨ੍ਹਾਂ ਦੀ ਆਤਮਾ ਵੀ ਇੱਥੇ ਹੀ ਹੈ। babbu maan ਹੋਰ ਪੜ੍ਹੋ :

ਇਸ ਦੌਰਾਨ ਬੱਬੂ ਮਾਨ ਨੇ ਕਿਹਾ, "ਪੰਜਾਬੀ ਆਪਣੇ ਹੱਕ ਲੈ ਕੇ ਹੀ ਮੁੜਨਗੇ।" ਉਨ੍ਹਾਂ ਕਿਹਾ ਜਦੋਂ ਹੱਕਾਂ ਦੀ ਗੱਲ ਆਉਂਦੀ ਹੈ ਤੱਦ ਪੰਜਾਬੀ ਕਿਸੇ ਲਈ ਵੀ ਖੜ੍ਹ ਜਾਂਦੇ ਹਨ। ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬੀ ਗਾਇਕ ਤੇ ਐਕਟਰ ਇਸ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕਰ ਚੁੱਕੇ ਹਨ। ਆਏ ਦਿਨ ਕੋਈ ਨਾ ਕੋਈ ਪੰਜਾਬ ਗਾਇਕ ਦਿੱਲੀ ਦੀਆਂ ਸਰਹੱਦਾਂ ਤੇ ਆਪਣੀ ਹਾਜ਼ਰੀ ਲਵਾਉਣ ਪਹੁੰਚਦੇ ਰਹਿੰਦੇ ਹਨ। ਗਾਇਕ ਰਣਜੀਤ ਬਾਵਾ, ਜੈਜ਼ੀ ਬੀ, ਦਿਲਜੀਤ ਦੌਸਾਂਝ ਸਮੇਤ ਹੋਰ ਕਈ ਪੰਜਾਬੀ ਕਲਾਕਾਰ ਕਿਸਾਨਾਂ ਦੇ ਨਾਲ ਦਿੱਲੀ ਮੋਰਚੇ ਤੇ ਡਟੇ ਹੋਏ ਹਨ ।

0 Comments
0

You may also like