
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬੱਬੂ ਮਾਨ ਜੋ ਕਿ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਣ ਜਾ ਰਹੇ ਨੇ। ਉਹ Koonj ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ। ਜਿਸ ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ।

ਹੋਰ ਪੜ੍ਹੋ : ਗੀਤਾ ਬਸਰਾ ਨੇ ਪੁੱਤਰ ਦੇ ਜਨਮ ‘ਤੇ ਸਾਂਝੀ ਕੀਤੀ ਪਿਆਰੀ ਜਿਹੀ ਵੀਡੀਓ, ਕਲਾਕਾਰ ਤੇ ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ

ਗੀਤ ਦਾ ਟੀਜ਼ਰ ਬੱਬੂ ਮਾਨ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। 36ਸੈਕਿੰਡ ਦਾ ਟੀਜ਼ਰ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਿਹਾ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਰਕੇ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ। Rupan Bal ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਹੈ। ਇਹ ਗੀਤ ਵੀ ਉਨ੍ਹਾਂ ਦੀ ਮਿਊਜ਼ਿਕ ਐਲਬਮ ‘Pagal Shayar’ ‘ਚੋਂ ਹੀ ਹੈ। ਇਸ ਮਿਊਜ਼ਿਕ ਐਲਬਮ ‘ਚੋਂ ਪਹਿਲਾਂ ਵੀ ਕਈ ਗੀਤ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

ਜੇ ਗੱਲ ਕਰੀਏ ਗਾਇਕ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹੈ, ਜੋ ਕਿ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮ ‘ਸੁੱਚਾ ਸੂਰਮਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।