‘ਰੈਟ ਰੇਸ’ ਗੀਤ ਦੇ ਨਾਲ ਬੱਬੂ ਮਾਨ ਪਾ ਰਹੇ ਧੱਕ, ਸਰੋਤਿਆਂ ਨੂੰ ਪਸੰਦ ਆ ਰਿਹਾ ਮਾਨ ਦਾ ਨਵਾਂ ਗੀਤ

written by Shaminder | July 13, 2020

ਬੱਬੂ ਮਾਨ ਦਾ ਗੀਤ ਰੈਟ ਰੇਸ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਸਾਂਝਾ ਕੀਤਾ ਹੈ ।ਬੀਤੇ ਦਿਨੀਂ ਉਨ੍ਹਾਂ ਨੇ ਇਸ ਗੀਤ ਦਾ ਪੋਸਟਰ ਸਾਂਝਾ ਕੀਤਾ ਸੀ । ਹਰ ਵਾਰ ਦੀ ਤਰ੍ਹਾਂ ਇਹ ਗੀਤ ਵੀ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਧੱਕ ਪਾਉਣ ਵਾਲੇ ਗਾਇਕ ਬੱਬੂ ਮਾਨ ਆਪਣੇ ਨਵੇਂ ਗੀਤ ‘ਰੈਟ ਰੇਸ’ ਦੇ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਨੇ ।  ਇਸ ਗੀਤ ‘ਚ ਉਨ੍ਹਾਂ ਨੇ ਰੈਟ ਰੇਸ ਦਾ ਜ਼ਿਕਰ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਰੈਟ ਰੇਸ ‘ਚ ਸ਼ਾਮਿਲ ਨਹੀਂ ਹੁੰਦੇ ਕਿਉਂਕਿ ਉਨ੍ਹਾਂ ਦੀ ਚਾਲ ਅਰੇਬੀਆ ਹੈ ।

ਗੀਤ ਦੇ ਬੋਲਾਂ ਦੀ ਗੱਲ ਕੀਤੀ ਜਾਵੇ ਤਾਂ ਉਹ ਖੁਦ ਬੱਬੂ ਮਾਨ ਨੇ ਹੀ ਲਿਖੇ ਨੇ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਇੱਕ ਗੀਤ ‘ਰਾਤਾਂ ਦੇ ਰਾਹੀ’ ਆਇਆ ਸੀ ਜਿਸ ਨੂੰ ਕਿ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

https://www.instagram.com/p/CBn8oQtA7NH/

ਬੱਬੂ ਮਾਨ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਹਰ ਵਰਗ ਪਸੰਦ ਕਰਦਾ ਹੈ । ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ, ਭਾਵੇਂ ਉਹ ਕਿਰਸਾਨੀ ਨਾਲ ਸਬੰਧਤ ਹੋਣ, ਧਾਰਮਿਕ ਜਾਂ ਫਿਰ ਲੋਕ ਗੀਤ ਹੋਣ ਗਾਇਕੀ ਦਾ ਹਰ ਰੰਗ ਉਨ੍ਹਾ ਨੇ ਗਾਇਆ ਹੈ ।ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਉਨ੍ਹਾਂ ਨੇ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ ।

 

You may also like