ਬੱਬੂ ਮਾਨ ਨੇ ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਨੂੰ ਇੰਝ ਦਿੱਤੀ ਸ਼ਰਧਾਂਜਲੀ, ਵੀਡੀਓ ਕੀਤਾ ਸਾਂਝਾ

Written by  Shaminder   |  April 30th 2020 04:09 PM  |  Updated: April 30th 2020 04:09 PM

ਬੱਬੂ ਮਾਨ ਨੇ ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਨੂੰ ਇੰਝ ਦਿੱਤੀ ਸ਼ਰਧਾਂਜਲੀ, ਵੀਡੀਓ ਕੀਤਾ ਸਾਂਝਾ

ਇਰਫ਼ਾਨ ਖ਼ਾਨ ਦਾ ਦਿਹਾਂਤ ਬੀਤੇ ਦਿਨ ਹੋ ਗਿਆ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੂੰ ਸਪੁਰਦ-ਏ-ਖ਼ਾਕ ਕੀਤਾ ਗਿਆ । ਉਨ੍ਹਾਂ ਦੀਆਂ ਅੰਤਮ ਰਸਮਾਂ ‘ਚ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰ ਸ਼ਾਮਿਲ ਹੋਏ ਸਨ ।ਪਾਲੀਵੁੱਡ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ ਅਤੇ ਆਪੋ ਆਪਣੇ ਤਰੀਕੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ ।

https://www.instagram.com/p/B_kcC-wnO7R/

ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਨੇ ਇਰਫ਼ਾਨ ਖ਼ਾਨ ਨੂੰ ਆਪਣੇ ਸ਼ਬਦਾਂ ‘ਚ ਸ਼ਰਧਾਂਜਲੀ ਦਿੱਤੀ ਹੈ । ਦੱਸ ਦਈਏ ਕਿ ਬੀਤੇ ਦਿਨ ਇਰਫਾਨ ਖ਼ਾਨ ਨੁੰ ਯਾਦ ਕਰਦੇ ਹੋਏ ਗੁਰੂ ਰੰਧਾਵਾ ਨੇ ਵੀ ਇੱਕ ਵੀਡੀਓ ਸਾਂਝਾ ਕੀਤਾ ਸੀ । ਇਸ ਤੋਂ ਇਲਾਵਾ ਪਾਲੀਵੁੱਡ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਆਪੋ ਆਪਣੇ ਤਰੀਕੇ ਨਾਲ ਅੰਤਮ ਸ਼ਰਧਾਂਜਲੀ ਦਿੱਤੀ ਸੀ ।

https://www.instagram.com/p/B-zfvqNg75p/

ਇਰਫਾਨ ਖ਼ਾਨ ਅਖੀਰਲੀ ਵਾਰ ‘ਇੰਗਲਿਸ਼ ਮੀਡੀਅਮ’ ਨਾਂਅ ਦੀ ਫ਼ਿਲਮ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਹ ‘ਪਾਨ ਸਿੰਘ ਤੋਮਰ’,  ਹਿੰਦੀ ਮੀਡੀਅਮ ਤੋਂ ਇਲਾਵਾ ਕਈ ਸੁਪਰ ਹਿੱਟ ਹਿੰਦੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਉਹ ਹਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੇ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network