
Babbu Maan shares viral video of Indian Soldiers: ਸੋਸ਼ਲ ਮੀਡੀਆ ਉੱਤੇ ਭਾਰਤੀ ਫੌਜੀਆਂ ਵੱਲੋਂ ਡੰਡਿਆਂ ਨਾਲ ਕੁੱਟ-ਕੁੱਟ ਕੇ ਆਪਣੇ ਇਲਾਕੇ ‘ਚ ਦਾਖਿਲ ਹੋਈ ਚੀਨੀ ਫੌਜੀਆਂ ਨੂੰ ਖਦੇੜ ਦੇਣ ਵਾਲਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ।
ਅਰੁਣਾਚਲ ‘ਚ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਝੜਪ ਦਾ ਵੀਡੀਓ ਸਾਹਮਣੇ ਆਇਆ ਹੈ। ਜਿਵੇਂ ਹੀ ਚੀਨੀ ਫੌਜੀਆਂ ਨੇ ਆਰਜ਼ੀ ਕੰਧ ‘ਤੇ ਲੱਗੇ ਬੈਰੀਕੇਡ ਨੂੰ ਤੋੜ ਕੇ ਭਾਰਤੀ ਇਲਾਕੇ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਤਿਆਰ ਭਾਰਤੀ ਫੌਜਾਂ ਨੇ ਜ਼ਬਰਦਸਤ ਮੁਕਾਬਲਾ ਕੀਤਾ ਅਤੇ ਦੁਸ਼ਮਣਾਂ ਦੇ ਦੰਦ ਖੱਟੇ ਕਰਕੇ ਭਜਾ ਦਿੱਤਾ।

ਹੋਰ ਪੜ੍ਹੋ : ਜੁਬਿਨ ਨੇ ਡਿਸਚਾਰਜ ਹੋਣ ਤੋਂ ਬਾਅਦ ਆਪਣੀ ਮਾਂ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਸਰੀਰ ‘ਤੇ ਨਜ਼ਰ ਆਏ ਜ਼ਖਮ

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਸ ਵੀਡੀਓ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਭਾਰਤੀ-ਚੀਨੀ ਸੈਨਿਕਾਂ ਵਿਚਾਲੇ ਝੜਪ ਦਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਭਾਰਤੀ ਫੌਜੀ ਜਵਾਨਾਂ ਦੀ ਇਹ ਵੀਡੀਓ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਕਰਕੇ ਗਾਇਕ ਬੱਬੂ ਮਾਨ ਨੇ ਵੀ ਇਸ ਵਾਇਰਲ ਵੀਡੀਓ ਨੂੰ ਸਾਂਝਾ ਕੀਤਾ ਹੈ।

ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਜਿਸ ਨੂੰ ਉਨ੍ਹਾਂ ਨੇ ਆਪਣੇ ਇੱਕ ਡਾਇਲਾਗ ਜਿਸ ਵਿੱਚ ਉਹ ਕਹਿੰਦੇ ਨੇ ਕਿ ਫੌਜੀ ਸਾਬ੍ਹ ਹੁੰਦਾ ਹੈ ਅਤੇ ਆਪਣੇ ਗੀਤ ਅੜਬ ਪੰਜਾਬੀ ਨਾਲ ਅਪਲੋਡ ਕੀਤਾ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਅਤੇ ਕਲਾਕਾਰ ਕਮੈਂਟ ਕਰਕੇ ਪਿਆਰ ਲੁੱਟਾ ਰਹੇ ਨੇ ਤੇ ਭਾਰਤੀ ਜਵਾਨਾਂ ਦੀ ਤਾਰੀਫ ਵੀ ਕਰ ਰਹੇ ਹਨ।
View this post on Instagram