ਬੱਬੂ ਮਾਨ ਦਾ ਨਵਾਂ ਗੀਤ ‘ਪਰਾਤ’ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | September 25, 2021

ਬੱਬੂ ਮਾਨ  (Babbu Maan)ਦਾ ਨਵਾਂ ਗੀਤ ‘ਪਰਾਤ’ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਸਵੈਗ ਮਿਊਜ਼ਿਕ ਵੱਲੋਂ ਦਿੱਤਾ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਕਿ ਕਿਸ ਤਰ੍ਹਾਂ ਜਦੋਂ ਉਸ ਦੇ ਦਿਲ ਦਾ ਜਾਨੀ ਗਲੀ ਚੋਂ ਨਿਕਲਦਾ ਹੈ ਤਾਂ ਉਸ ਦੇ ਦਿਲ ਨੂੰ ਕੰਬਣੀ ਜਿਹੀ ਛਿੜ ਜਾਂਦੀ ਹੈ ।

Babbu Maan Song ,,-min Image From babbu Maan song

ਹੋਰ ਪੜ੍ਹੋ : ਜਸਬੀਰ ਜੱਸੀ, ਕੁਲਵਿੰਦਰ ਬਿੱਲਾ ਅਤੇ ਸ਼ਿਵਜੋਤ ਖੇਡਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਕੁੜੀ ਦੇ ਦਿਲ ‘ਚ ਅੱਜ ਵੀ ਉਹ ਜਜ਼ਬਾਤ ਕਾਇਮ ਹਨ ਅਤੇ ਹਮੇਸ਼ਾ ਆਪਣੇ ਦਿਲ ਦੇ ਮਹਿਰਮ ਨੂੰ ਉਹ ਯਾਦ ਕਰਦੀ ਰਹਿੰਦੀ ਹੈ ।ਸਰੋਤਿਆਂ ਨੂੰ ਬੱਬੂ ਮਾਨ ਦਾ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ ।

 

View this post on Instagram

 

A post shared by Babbu Maan (@babbumaaninsta)

ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

babbu Maan Song -min Image From babbu Maan song

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਬੱਬੂ ਮਾਨ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ। ਭਾਵੇਂ ਉਹ ਧਾਰਮਿਕ ਗੀਤ ਹੋਣ, ਲੋਕ ਗੀਤ, ਰੋਮਾਂਟਿਕ ਗੀਤ ਹੋਣ ਸੰਗੀਤ ਦਾ ਹਰ ਰੰਗ ਉਨ੍ਹਾਂ ਨੇ ਗਾਇਆ ਹੈ । ਬੱਬੂ ਮਾਨ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮਾਂ ਵੀ ਕਰ ਚੁੱਕੇ ਹਨ ਅਤੇ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।

 

0 Comments
0

You may also like