
ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਸ਼ੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ। ਇੱਕ ਵਾਰ ਮੁੜ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸਾਂਝੀ ਕੀਤੀ ਹੈ।
ਇਸ ਪੋਸਟ ਵਿੱਚ ਬੱਬੂ ਮਾਨ ਨੇ ਆਪਣੀ ਤਸਵੀਰ ਦੇ ਨਾਲ ਕੁਝ ਸਤਰ੍ਹਾਂ ਲਿਖਿਆਂ ਹਨ। ਬੱਬੂ ਮਾਨ ਨੇ ਆਪਣੀ ਪੋਸਟ 'ਚ ਲਿਖਿਆ, "ਵੱਢ ਲਈਆ ਫਸਲਾਂ ਤੇ ਹੋ ਗਈਆਂ ਬਿਜਾਈਆਂ, ਮੋਰਚੇ 'ਤੇ ਜਾਣ ਦੀਆਂ ਰੁੱਤਾਂ ਫੇਰ ਆਈਆਂ।"

ਦੱਸ ਦਈਏ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਦਿਨ ਵਿਸ਼ਵ ਵਿਆਪੀ ਐਕਸ਼ਨ ਦਾ ਸੱਦਾ ਦਿੱਤਾ ਗਿਆ ਹੈ ਤੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਵੱਲੋਂ ਦਿੱਲੀ ਬਾਰਡਰ 'ਤੇ ਵੱਡਾ ਇੱਕਠ ਕੀਤਾ ਜਾਵੇਗਾ।
View this post on Instagram
ਬੱਬੂ ਮਾਨ ਦੀ ਇਹ ਪੋਸਟ ਵੀ ਇਸੇ ਵੱਲ ਇਸ਼ਾਰਾ ਕਰਦੀ ਹੈ। ਇਸ ਤੋਂ ਇਲਾਵਾ 26 ਨਵੰਬਰ ਨੂੰ ਕਿਸਾਨ ਮਜ਼ਦੂਰ ਏਕਤਾ ਯੂਨੀਅਨ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ।
ਕਿਸਾਨ ਅੰਦੋਲਨ ਦੇ ਦੌਰਾਨ ਬੱਬੂ ਮਾਨ ਕਈ ਵਾਰ ਮੋਰਚੇ 'ਤੇ ਪੁੱਜੇ ਤੇ ਉਨ੍ਹਾਂ ਨੇ ਕਿਸਾਨ ਭਰਾਵਾਂ ਦਾ ਹਾਲ ਜਾਣਿਆ। ਕਿਸਾਨ ਅੰਦੋਲਨ 'ਚ ਜਿਥੇ ਬੱਬੂ ਮਾਨ ਨੇ ਕਿਸਾਨਾਂ ਦੇ ਲਈ ਰੈਲੀ-2 ਵਰਗੇ ਕਈ ਗੀਤ ਗਾਏ, ਉਥੇ ਉਹ ਲਗਾਤਰਾ ਕਿਸਾਨਾਂ ਤੇ ਮਜ਼ਦੂਰ ਵਰਗ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਰਹੇ।

ਬੱਬੂ ਮਾਨ ਲਗਾਤਾਰ ਸੋਸ਼ਲ ਮੀਡੀਆ 'ਤੇ ਵੀ ਕਿਸਾਨੀ ਤੇ ਕਿਸਾਨਾਂ ਦੇ ਹੱਕਾਂ ਅਤੇ ਕਿਸਾਨ ਮੋਰਚੇ ਸਬੰਧੀ ਕਈ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ। ਦੱਸਣਯੋਗ ਹੈ ਕਿ ਪੀਐਮ ਮੋਦੀ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੇ ਬਾਵਜੂਦ ਵੀ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡੱਟੇ ਹੋਏ ਹਨ। ਕਿਸਾਨਾ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰੀ ਸਰਕਾਰ ਲਿਖਤੀ ਤੌਰ 'ਤੇ ਕਾਨੂੰਨ ਰੱਦ ਨਹੀਂ ਕਰਦੀ ਉਹ ਅੰਦੋਲਨ ਤੋਂ ਨਹੀਂ ਹੱਟਣਗੇ। ਬੱਬੂ ਮਾਨ ਸਣੇ ਕਈ ਪੰਜਾਬੀ ਗਾਇਕ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।
ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਪਤੀ ਰਾਜ ਕੁੰਦਰਾ ਦੇ ਨਾਲ ਏਅਰਪੋਰਟ ‘ਤੇ ਹੋਈ ਸਪਾਟ