
ਬੱਬੂ ਮਾਨ (Babbu Maan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਸਰੀਰਕ ਤੌਰ ‘ਤੇ ਇਹ ਵਿਅਕਤੀ ਅਪੰਗ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਬੱਬੂ ਮਾਨ ਨੇ ਲਿਖਿਆ ਕਿ ‘ਜਿਸ ਕਿਸੇ ਨੂੰ ਵੀ ਇਸ ਵੀਰ ਦੇ ਬਾਰੇ ਜਾਣਕਾਰੀ ਹੋਵੇ, ਜਾਂ ਇਸ ਦਾ ਥਾਂ ਪਤਾ ਹੋਵੇ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ’ । ਇਸ ਤਸਵੀਰ ‘ਚ ਇੱਕ ਅਪਾਹਿਜ ਸ਼ਖਸ ਜੀਰੀ ਲਗਾ ਰਿਹਾ ਹੈ ਅਤੇ ਇਸ ਹਾਲਤ ‘ਚ ਵੀ ਉਹ ਮਿਹਨਤ ਕਰ ਰਿਹਾ ਹੈ ।

ਹੋਰ ਪੜ੍ਹੋ : ਜਾਣੋ ਬੱਬੂ ਮਾਨ ਨੇ ਆਪਣੇ ਇਸ ਕੱਟੜ ਫੈਨ ਨਾਲ ਅਜਿਹਾ ਕੀ ਵਾਅਦਾ ਕੀਤਾ, ਤੁਸੀਂ ਵੀ ਹੋ ਜਾਓਗੇ ਹੈਰਾਨ
ਬੱਬੂ ਮਾਨ ਦੇ ਵੱਲੋਂ ਸ਼ੇਅਰ ਕੀਤੀ ਇਸ ਤਸਵੀਰ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ ਅਤੇ ਇਸ ਸ਼ਖਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਕਿਸਾਨਾਂ ਤੇ ਮਜਦੂਰਾਂ ਦੇ ਹੱਕ ‘ਚ ਫ਼ਿਰ ਗਰਜੇ ਬੱਬੂ ਮਾਨ!
ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਹਰ ਤਰ੍ਹਾਂ ਦੇ ਗੀਤ ਗਾਏ ਹਨ । ਭਾਵੇਂ ਉਹ ਧਾਰਮਿਕ ਗੀਤ ਹੋਣ, ਖੇਤੀ ਕਿਰਸਾਨੀ ਦੇ ਨਾਲ ਸਬੰਧਤ ਹੋਣ, ਲੋਕ ਗੀਤ ਹੋਣ ਜਾਂ ਫਿਰ ਪੌਪ ਮਿਊਜ਼ਿਕ ਹੋਵੇ । ਬੱਬੂ ਮਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਪਰ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਲੈ ਕੇ ਆ ਰਹੇ ਹਨ ਅਤੇ ਸਰੋਤਿਆਂ ਨੂੰ ਵੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਦੀ ਉਡੀਕ ਰਹਿੰਦੀ ਹੈ ।
View this post on Instagram