ਜਾਣੋ ਕਿਹੜੇ ਓਟੀਟੀ ਪਲੇਟਫਾਰਮ ‘ਤੇ ਕਿਸ ਦਿਨ ਰਿਲੀਜ਼ ਹੋ ਰਹੀ ਹੈ ਦਿਲਜੀਤ ਦੋਸਾਂਝ ਸਰਗੁਣ ਮਹਿਤਾ ਦੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ'

written by Lajwinder kaur | December 30, 2022 03:35pm

'Babe Bhangra Paunde Ne' OTT release:  ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਜੋ ਕਿ ਅਕਤੂਬਰ ਮਹੀਨੇ ਵਿੱਚ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸੀ। ਸਿਨੇਮਾਘਰਾਂ 'ਚ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਨ ਤੋਂ ਬਾਅਦ ਹੁਣ ਇਹ ਫ਼ਿਲਮ ਓਟੀਟੀ ਪਲੇਟਫਾਰਮ ਉੱਤੇ ਰਿਲੀਜ਼ ਲਈ ਤਿਆਰ ਹੈ। ਜਿਸ ਕਰਕੇ ਤੁਸੀਂ ਹੁਣ ਇਸ ਫ਼ਿਲਮ ਨੂੰ ਘਰ ਵਿੱਚ ਬੈਠ ਕੇ ਦੇਖ ਸਕਦੇ ਹੋ। ਜੀ ਹਾਂ, 6 ਜਨਵਰੀ ਨੂੰ 'ਬਾਬੇ ਭੰਗੜਾ ਪਾਉਂਦੇ ਨੇ' ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਨੇ ਸਿਨੇਮਾਘਰਾਂ 'ਚ ਕਾਫੀ ਪਿਆਰ ਦਿੱਤਾ ਸੀ।

ਹੋਰ ਪੜ੍ਹੋ : ਗਿੱਪੀ ਗਰੇਵਾਲ ਤੇ ਤਾਨੀਆ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦੀ ਸ਼ੂਟਿੰਗ ਹੋਈ ਖ਼ਤਮ, ਰੈਪਅੱਪ ਪਾਰਟੀ ਦੀਆਂ ਤਸਵੀਰਾਂ ਵਾਇਰਲ

'Babe Bhangra Paunde Ne' movie OTT platform and release date: When and where to watch Diljit Dosanjh-starrer comedy drama? Image Source: Twitter

ਦੱਸ ਦਈਏ ਕਿ ਇਹ ਫ਼ਿਲਮ 5 ਅਕਤੂਬਰ 2022 'ਚ ਰਿਲੀਜ਼ ਹੋਈ ਸੀ। ਇਸ ਫ਼ਿਲਮ 'ਚ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਦੀ ਰੋਮਾਂਟਿਕ ਕਮਿਸਟਰੀ ਤੇ ਕਾਮਿਕ ਟਾਈਮਿੰਗ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਸੀ। ਇਸ ਫ਼ਿਲਮ ਨੇ ਖਾਸ ਸਮਾਜਕ ਸੰਦੇਸ਼ ਵੀ ਦਿੱਤਾ ਸੀ।

'Babe Bhangra Paunde Ne' movie OTT platform and release date: When and where to watch Diljit Dosanjh-starrer comedy drama? Image Source: Twitter

ਇਸ ਫ਼ਿਲਮ ’ਚ ਗੁਰਪ੍ਰੀਤ ਭੰਗੂ, ਬਲਜਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵਰਗੇ ਕਲਾਕਾਰ ਨੇ ਕੰਮ ਕੀਤਾ ਹੈ। ਫ਼ਿਲਮ ਬਾਬੇ ਭੰਗੜੇ ਪਾਉਂਦੇ ਨੂੰ ਅਮਰਜੀਤ ਸਿੰਘ ਸਰੋਂ ਦੁਆਰਾ ਨਿਰਦੇਸ਼ਤ ਕੀਤਾ ਗਿਆ ਤੇ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਜਿਸ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਨਿਰਮਾਤਾ ਦਿਲਜੀਤ ਦੋਸਾਂਝ ਨੇ ਅੱਗੇ ਕਿਹਾ, “ਬਾਬੇ ਭੰਗੜੇ ਪਾਉਂਦੇ ਨੇ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਮੈਂ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਅਤੇ ਕੰਮ ਕੀਤਾ ਹੈ ਅਤੇ ਸਰਗੁਣ ਮਹਿਤਾ ਦੇ ਸਹਿ-ਅਦਾਕਾਰਾ ਦੇ ਤੌਰ ਕੰਮ ਕਰਨ ਨੇ ਫ਼ਿਲਮ ਨੂੰ ਆਸਾਨ ਬਣਾ ਦਿੱਤਾ ਹੈ। ਉਹ ਬਿਹਤਰੀਨ ਅਭਿਨੇਤਰੀਆਂ ਵਿੱਚੋਂ ਇੱਕ ਹੈ। ਫ਼ਿਲਮ ਇੱਕ ਮਜ਼ੇਦਾਰ, ਪਰਿਵਾਰਕ ਮਨੋਰੰਜਨ ਹੈ ਅਤੇ ਤੁਹਾਡੇ ਚਿਹਰੇ 'ਤੇ ਮੁਸਕਰਾਹਟ ਲਿਆਵੇਗੀ। ZEE5 'ਤੇ ਫ਼ਿਲਮ ਦਾ ਵਿਸ਼ਵ ਡਿਜੀਟਲ ਪ੍ਰੀਮੀਅਰ ਹੋਣ ਦੇ ਨਾਲ, ਸਾਡੀ ਫਿਲਮ ਨੂੰ ਵਿਸ਼ਵ ਪੱਧਰ 'ਤੇ ਪਹੁੰਚ ਮਿਲੇਗੀ ਜਿਸ ਨੂੰ ਲੈ ਕੇ ਮੈਂ ਬਹੁਤ ਉਤਸ਼ਾਹਿਤ ਹਾਂ। ਸਿਨੇਮਾਘਰਾਂ 'ਚ ਇਸ ਦੀ ਸਫਲਤਾ ਤੋਂ ਬਾਅਦ, ਮੈਂ ਪਲੇਟਫਾਰਮ 'ਤੇ ਇਸ ਨੂੰ ਦੇਖਣ ਲਈ ਵਧੇਰੇ ਦਰਸ਼ਕਾਂ ਦੀ ਉਡੀਕ ਕਰ ਰਿਹਾ ਹਾਂ।

diljit dosanjh and sargun mehta

ਬਾਬੇ ਭੰਗੜੇ ਪਾਉਂਦੇ ਨੇ ਸਿਨੇਮਾਘਰਾਂ ਵਿੱਚ ਸਫਲ ਹੋਣ ਤੋਂ ਬਾਅਦ, ਹੁਣ ਜ਼ੀ5 ਓਟੀਟੀ ਪਲੇਟਫਾਰਮ ਉੱਤੇ 6 ਜਨਵਰੀ ਨੂੰ ਰਿਲੀਜ਼ ਹੋਵੇਗੀ।

You may also like