ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖ਼ਬਰ, ਗਾਇਕ ਕਾਬਲ ਰਾਜਸਥਾਨੀ ਦਾ ਦਿਹਾਂਤ

Written by  Shaminder   |  October 28th 2022 02:32 PM  |  Updated: October 28th 2022 02:32 PM

ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖ਼ਬਰ, ਗਾਇਕ ਕਾਬਲ ਰਾਜਸਥਾਨੀ ਦਾ ਦਿਹਾਂਤ

ਪੰਜਾਬੀ ਸੰਗੀਤ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ 90 ਦੇ ਦਹਾਕੇ ‘ਚ ਆਪਣੀ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲੇ ਗਾਇਕ ਕਾਬਲ ਰਾਜਸਥਾਨੀ (Kabal Rajasthani) ਦਾ 52 ਸਾਲ ਦੀ ਉਮਰ ‘ਚ ਦਿਹਾਂਤ (Death) ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ਦੇ ਨਾਲ ਸੰਗੀਤ ਜਗਤ ‘ਚ ਸੋਗ ਦੀ ਲਹਿਰ ਹੈ ।

Kabal Rajsthani Image Source : FB

ਹੋਰ ਪੜ੍ਹੋ : ਰਿਤਿਕ ਰੌਸ਼ਨ ਦੇ ਫੈਂਸ ਨੂੰ ਲੱਗਿਆ ਝਟਕਾ, ‘ਫਾਈਟਰ’ ਦੀ ਰਿਲੀਜ਼ ਡੇਟ ਬਦਲੀ

ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਅਨੇਕਾਂ ਹੀ ਹਿੱਟ ਗੀਤ ਦਿੱਤੇ । ਜਿਸ ‘ਚ ਮੁੱਖ ਤੌਰ ‘ਤੇ ਉੱਚੀ-ਉੱਚੀ ਰੋਇਆ ਕਰੇਂਗੀ, ਮਾਹੀ ਸ਼ੱਕ ਕਰਦਾ, ਕਿਹੜੀ ਗੱਲੋਂ ਰੁੱਸਿਆ ਫਿਰੇਂ..., ਭੁੱਲ ਗਈ ਗ਼ਰੀਬ ਨੂੰ, ਅੱਖੀਆਂ ਨੂੰ ਰੱਜ ਲੈਣ ਦੇ, ਫੋਟੋ ਤੇਰੇ ਕੋਲ ਪਈ ਏ ਸਣੇ ਕਈ ਗੀਤ ਸ਼ਾਮਿਲ ਹਨ ।

Kabal Rajsthani ,, Image Source : FB

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁਖੀ ਰੱਖੀ ਮਾਵਾਂ ਨੂੰ’

ਮਰਹੂਮ ਗਾਇਕ ਦਾ ਸਸਕਾਰ ਮੋਗਾ ਦੇ ਕੋਟ ਈਸੇ ਖਾਂ ਵਿਖੇ ਕੀਤਾ ਜਾਵੇਗਾ । ਪੰਜਾਬੀ ਸੰਗੀਤ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਹ ਪ੍ਰਸਿੱਧ ਮਰਹੂਮ ਗਾਇਕ ਮੇਜਰ ਰਾਜਸਥਾਨੀ ਦੇ ਕਰੀਬੀ ਦੱਸੇ ਜਾਂਦੇ ਹਨ ।

Kabal Rajsthani Image Source : FB

90 ਦੇ ਦਹਾਕੇ ‘ਚ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਸੀ ।ਉਹ ਆਪਣੇ ਫੇਸਬੁੱਕ ਪੇਜ ‘ਤੇ ਅਕਸਰ ਆਪਣੇ ਲਾਈਵ ਸ਼ੋਅਜ਼ ਦੇ ਬਾਰੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network