ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਰਹੂਮ ਪੁੱਤਰ ਨਾਲ ਸਾਂਝੀ ਕੀਤੀ ਤਸਵੀਰ, ਇਨਸਾਫ਼ ਦੀ ਕੀਤੀ ਮੰਗ

written by Lajwinder kaur | October 31, 2022 09:57pm

Justice For Sidhu Moose Wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਜਾਣ ਦੇ ਸਦਮੇਂ ਵਿੱਚੋਂ ਹਾਲੇ ਤੱਕ ਉੱਭਰ ਨਹੀਂ ਪਾਏ ਹਨ। ਉਹ ਆਪਣੇ ਪੁੱਤਰ ਨੂੰ ਇਨਸਾਫ ਦਿਲਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਵਿੱਚ ਜੁੱਟੇ ਹੋਏ ਹਨ। ਬੀਤੀ 29 ਅਕਤੂਬਰ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ, ਪਰ ਅਜੇ ਵੀ ਸਿੱਧੂ ਦੀ ਮੌਤ ਦਾ ਇਨਸਾਫ਼ ਨਹੀਂ ਮਿਲਿਆ। ਅਜਿਹੇ ‘ਚ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ਭੈਣ ਦੇ ਵਿਆਹ ਤੋਂ ਬਾਅਦ ਨੀਰੂ ਬਾਜਵਾ ਮੈਕਸੀਕੋ ‘ਚ ਲੈ ਰਹੀ ਹੈ ਛੁੱਟੀਆਂ ਦਾ ਆਨੰਦ, ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

sidhu moose wala father balkaur singh Image Source: Twitter

ਸਰਦਾਰ ਬਲਕੌਰ ਸਿੰਘ ਸਿੱਧੂ ਨੇ ਆਪਣੇ ਇੰਸਾਟਗ੍ਰਾਮ ਅਕਾਊਂਟ ਉੱਤੇ ਕੁਝ ਸਮੇਂ ਪਹਿਲਾਂ ਹੀ ਆਪਣੇ ਪੁੱਤਰ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਮਰਹੂਮ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ ਉਸ ਸਮੇਂ ਦੀ ਹੈ ਜਦੋਂ ਸਿੱਧੂ ਕੈਨੇਡਾ ਵਿੱਚ ਰਹਿੰਦਾ ਸੀ। ਇਸ ਤਸਵੀਰ ਨੂੰ ਉਨ੍ਹਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ ‘#JusticeForSidhuMooseWala’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਸਿੱਧੂ ਦੀ ਮੌਤ ਦੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

balkaur singh sidhu shares his son pic image source: Instagram

ਦੱਸ ਦਈਏ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ FIR ਵਾਪਸ ਲੈ ਲੈਣਗੇ ਅਤੇ ਉਸ ਤੋਂ ਬਾਅਦ ਹੀ ਦੇਸ਼ ਛੱਡਣਗੇ। ਉਨ੍ਹਾਂ ਨੇ ਇੱਕ ਵਾਰ ਫਿਰ ਮਾਨ ਸਰਕਾਰ ਦੇ ਕੰਮਕਾਜ 'ਤੇ ਸਵਾਲ ਖੜ੍ਹੇ ਕੀਤੇ ਹਨ।

Sidhu Moose Wala's parents receive singer's ‘Diamond YouTube Play button’, Balkaur Singh shares picture image source: Instagram

 

View this post on Instagram

 

A post shared by Balkaur Singh (@sardarbalkaursidhu)

You may also like