ਬੱਪੀ ਲਹਿਰੀ ਵੀ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

written by Shaminder | April 01, 2021

ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ । ਹੁਣ ਤੱਕ ਕਈ ਸੈਲੀਬ੍ਰੇਟੀ ਵੀ ਇਸ ਦੀ ਲਪੇਟ ‘ਚ ਆ ਚੁੱਕੇ ਹਨ । ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਬੱਪੀ ਲਾਹਿਰੀ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ । ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ।ਜਿੱਥੇ ਡਾਕਟਰਾਂ ਦੀ ਨਿਗਰਾਨੀ ‘ਚ ਉਨ੍ਹਾਂ ਨੂੰ ਰੱਖਿਆ ਗਿਆ ਹੈ । ਇਸ ਖ਼ਬਰ ਦੀ ਪੁਸ਼ਟੀ ਨਿਊਜ਼ ਏਜੰਸੀ ਏਐਨਆਈ ਨੇ ਵੀ ਕੀਤੀ ਹੈ । ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ।

bappi Image From Bappi Lahiri’s Instagram
ਹੋਰ ਪੜ੍ਹੋ : ਹਰਵਿੰਦਰ ਹੈਰੀ ਦੇ ਗੀਤ ‘13 ਤਰੀਕ’ ਗੀਤ ਦਾ ਟੀਜ਼ਰ ਜਾਰੀ, ਸਰੋਤਿਆਂ ਨੂੰ ਆ ਰਿਹਾ ਪਸੰਦ
bappi Image From Bappi Lahiri’s Instagram
ਬਾਲੀਵੁੱਡ ਜਗਤ ਦੇ  ਬੱਪੀ ਲਹਿਰੀ ਕੋਰੋਨਾ ਇਨਫੈਕਟਡ ਹੋ ਗਏ ਹਨ। ਖ਼ਬਰਾਂ ਮੁਤਾਬਕ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਭਰਤੀ ਕਰਾਇਆ ਗਿਆ ਹੈ। ਸੰਗੀਤਕਾਰ ਬੱਪੀ ਲਹਿਰੀ ਨੇ ਖੁਦ ਇਸਦੀ ਪੁਸ਼ਟੀ ਕੀਤੀ ਹੈ।
bappi Image From ANI's Twitter
ਬੱਪੀ ਲਹਿਰੀ ਦੀ ਧੀ ਰੇਮਾ ਲਹਰੀ ਬੰਸਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਲਗਾਤਾਰ ਕੋਰੋਨਾ ਗਾਈਡਲਾਈਨਜ਼ ਦਾ ਪਾਲਣ ਕੀਤਾ ਤੇ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਪਰ ਇਸ ਦੇ ਬਾਵਜੂਦ ਉਹ ਕੋਰੋਨਾ ਪੌਜ਼ੇਟਿਵ ਹੋ ਗਏ ਹਨ।
bappi Image From Bappi Lahiri’s Instagram
ਉਨ੍ਹਾਂ ਦੱਸਿਆ ਕਿ ਬੱਪੀ ਨੂੰ ਕੁਝ ਕੋਰੋਨਾ ਲੱਛਣ ਹੋਣ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਉਮਰ ਨੂੰ ਧਿਆਨ 'ਚ ਰੱਖਦਿਆਂ ਪੂਰੇ ਪਰਿਵਾਰ ਨੇ ਉਨ੍ਹਾਂ ਨੂੰ ਡਾਕਟਰ ਦੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਹੈ।  

0 Comments
0

You may also like