ਨਵਾਂ ਗੀਤ 'Moh' ਹੋਇਆ ਰਿਲੀਜ਼, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਬਾਰਬੀ ਮਾਨ ਅਤੇ ਸਿੱਧੂ ਮੂਸੇਵਾਲਾ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ

Written by  Lajwinder kaur   |  November 07th 2021 12:46 PM  |  Updated: November 07th 2021 12:06 PM

ਨਵਾਂ ਗੀਤ 'Moh' ਹੋਇਆ ਰਿਲੀਜ਼, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਬਾਰਬੀ ਮਾਨ ਅਤੇ ਸਿੱਧੂ ਮੂਸੇਵਾਲਾ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ

ਪੰਜਾਬੀ ਗਾਇਕਾ ਬਾਰਬੀ ਮਾਨ (Barbie Maan) ਜੋ ਕਿ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਉਹ ਆਪਣੇ ਨਵੇਂ ਗੀਤ ਮੋਹ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਈ ਹੈ। ਜੀ ਹਾਂ ਮੋਹ 'Moh'ਗੀਤ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ। ਇਸ ਗੀਤ ‘ਚ ਬਾਰਬੀ ਮਾਨ ਅਤੇ ਸਿੱਧੂ ਮੂਸੇਵਾਲਾ (Sidhu Moose Wala)ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਹੋਰ ਪੜ੍ਹੋ : ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘Koke’ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਗਾਇਕ ਅਰਜਨ ਢਿੱਲੋਂ ਵੀ ਆਪਣੀ ਗਾਇਕੀ ਦਾ ਤੜਕਾ ਲਗਾਉਂਦੇ ਹੋਏ ਆ ਰਹੇ ਨੇ ਨਜ਼ਰ

inside image of barbie maan

ਇਸ ਗੀਤ ਚ ਬਾਰਬੀ ਮਾਨ ਨੇ ਮੁਟਿਆਰ ਦੇ ਪੱਖ ਤੋਂ ਗਾਇਆ ਹੈ, ਜੋ ਆਪਣੇ ਹੋਣ ਵਾਲੇ ਲਾਈਫ ਪਾਟਰਨਰ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰ ਰਹੀ ਹੈ। ਇਸ ਮਿਊਜ਼ਿਕ ਵੀਡੀਓ ਨੂੰ ਵਿਦੇਸ਼ ਚ ਸ਼ੂਟ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਰੰਗਰੇਜ਼ ਸਿੱਧੂ ਨੇ ਲਿਖੇ ਹਨ ਅਤੇ ਮਿਊਜ਼ਿਕ The Kidd ਨੇ ਦਿੱਤਾ । ਇਸ ਵੀਡੀਓ ਨੂੰ Sukh Sanghera ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਵੀਡੀਓ ਚ ਦੋਵਾਂ ਸਿੱਧੂ ਮੂਸੇਵਾਲਾ ਅਤੇ ਬਾਰਬੀ ਮਾਨ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ।

inside image of sidhu and barbie maan

ਹੋਰ ਪੜ੍ਹੋ : ਗਾਇਕਾ ਮਿਸ ਪੂਜਾ ਨੇ ਆਪਣੇ ਬੇਟੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਨੰਨ੍ਹੇ ਅਲਾਪ ਦੇ ਜਨਮ ਦੀ ਤਸਵੀਰ ਵੀ ਆਈ ਸਾਹਮਣੇ, ਦੇਖੋ ਵੀਡੀਓ

ਗਾਇਕਾ ਬਾਰਬੀ ਮਾਨ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੀ ਹੈ। ਉਧਰ ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network