ਨਵਰਾਜ ਹੰਸ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਬਾਟਲਾ ਹਾਊਸ’ ਦਾ ਗਾਣਾ ‘ਜਾਕੋ ਰਾਖੇ ਸਾਈਆਂ’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Written by  Lajwinder kaur   |  August 14th 2019 11:00 AM  |  Updated: August 14th 2019 11:00 AM

ਨਵਰਾਜ ਹੰਸ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਬਾਟਲਾ ਹਾਊਸ’ ਦਾ ਗਾਣਾ ‘ਜਾਕੋ ਰਾਖੇ ਸਾਈਆਂ’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਪੰਜਾਬੀ ਗਾਇਕ ਨਵਰਾਜ ਹੰਸ ਜਿਹੜੇ ਇੱਕ ਤੋਂ ਬਾਅਦ ਇੱਕ ਬਾਲੀਵੁੱਡ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਉਨ੍ਹਾਂ ਦਾ ਨਵਾਂ ਗੀਤ ਜਾਨ ਅਬ੍ਰਾਹਮ ਦੀ ਫ਼ਿਲਮ ‘ਬਾਟਲਾ ਹਾਊਸ’ ਚ ਸੁਣਨ ਨੂੰ ਮਿਲ ਰਿਹਾ ਹੈ। ਹੌਂਸਲੇ ਤੇ ਹਿੰਮਤ ਵਾਲੇ ਗਾਣੇ ‘ਜਾਕੋ ਰਾਖੇ ਸਾਈਆਂ’ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗਾਣੇ ਨੂੰ ਫ਼ਿਲਮ ਦੇ ਨਾਇਕ ਜਾਨ ਅਬ੍ਰਾਹਮ ਉੱਤੇ ਫਿਲਮਾਇਆ ਗਿਆ ਹੈ।

ਗਾਣੇ ਦੇ ਬੋਲ ਗੌਤਮ ਜੀ ਸ਼ਰਮਾ ਤੇ ਗੁਰਪ੍ਰੀਤ ਸੈਣੀ ਹੋਰਾਂ ਨੇ ਮਿਲਕੇ ਲਿਖੇ ਨੇ ਤੇ ਮਿਊਜ਼ਿਕ ਰੋਚਕ ਕੋਹਲੀ ਨੇ ਦਿੱਤਾ ਹੈ। ਟੀ-ਸੀਰੀਜ਼ ਦੇ ਲੇਬਲ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੇਸ਼ ਭਗਤੀ ਵਾਲੀ ਇਹ ਫ਼ਿਲਮ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network